ਵਿਦੇਸ਼ ਭੇਜਣ ਦੇ ਨਾਂ ’ਤੇ ਠੱਗੀ ਮਾਰਨ ਦੇ ਮਾਮਲੇ ਵਿਚ ਔਰਤ ਗ੍ਰਿਫ਼ਤਾਰ, ਪਤੀ ਫਰਾਰ

ਜਲੰਧਰ (ਦ ਸਟੈਲਰ ਨਿਊਜ਼) ਰਿਪੋਰਟ: ਅਭਿਸ਼ੇਕ ਕੁਮਾਰ। ਥਾਣਾ ਰਾਮਾ ਮੰਡੀ ਦੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂ ’ਤੇ ਠੱਗੀ ਮਾਰਨ ਦੇ ਮਾਮਲੇ ਵਿਚ ਇਕ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ ਉਸ ਦਾ ਪਤੀ ਫ਼ਰਾਰ ਹੈ। ਉਸ ਦੀ ਗ੍ਰਿਫ਼ਤਾਰੀ ਲਈ ਰੇਡ ਕੀਤੀ ਜਾ ਰਹੀ ਹੈ। ਏ. ਸੀ.ਪੀ. ਸੈਂਟਰਲ ਸੁਖਦੀਪ ਸਿੰਘ ਨੇ ਦੱਸਿਆ ਕਿ ਐੱਸ. ਐੱਚ. ਓ. ਰਾਮਾ ਮੰਡੀ ਜਤਿੰਦਰ ਕੁਮਾਰ ਸ਼ਰਮਾ ਦੀ ਅਗਵਾਈ ਵਿਚ ਐੱਸ. ਆਈ. ਅਜਮੇਰ ਲਾਲ ਵੱਲੋਂ ਮਹਿਲਾ ਕਾਂਸਟੇਬਲ ਪੂਜਾ ਸ਼ਰਮਾ ਦੇ ਸਹਿਯੋਗ ਨਾਲ ਔਰਤ ਪ੍ਰੀਤੀ ਉਰਫ ਪ੍ਰੀਤੀ ਕਸ਼ਯਪ ਨੂੰ ਸ਼ਾਲੀਮਾਰ ਗਾਰਡਨ ਤੋਂ ਕਾਬੂ ਕੀਤਾ ਗਿਆ। ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ ਉਸ ਦਾ 2 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ।

Advertisements

ਏ.ਸੀ.ਪੀ. ਨੇ ਦੱਸਿਆ ਕਿ ਪ੍ਰੀਤੀ ਅਤੇ ਉਸ ਦੇ ਪਤੀ ਅਮਨ ਕੁਮਾਰ ਖਿਲਾਫ਼ ਥਾਣਾ ਰਾਮਾ ਮੰਡੀ ਵਿਚ 29 ਸਤੰਬਰ ਅਤੇ 29 ਨਵੰਬਰ 2016 ਨੂੰ ਧਾਰਾ 406, 420 ਆਈ. ਪੀ.ਸੀ. ਅਤੇ 13 ਦਿ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ 2014 ਤਹਿਤ 228 ਨੰਬਰ ਅਤੇ 252 ਨੰਬਰ ਐੱਫ. ਆਈ. ਆਰ. ਦਰਜ ਕੀਤੀ ਗਈ ਸੀ। ਇਨ੍ਹਾਂ ਦੋਵਾਂ ਮਾਮਲਿਆਂ ਵਿਚ ਦੋਵਾਂ ਨੂੰ ਮਾਣਯੋਗ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤਾ ਗਿਆ ਸੀ। 25 ਅਗਸਤ 2017 ਨੂੰ ਦਿਹਾਤ ਪੁਲਸ ਦੇ ਥਾਣਾ ਬਿਲਗਾ ਵਿਚ ਵੀ ਉਨ੍ਹਾਂ ਖਿਲਾਫ਼ ਧੋਖਾਧੜੀ ਦੇ ਮਾਮਲੇ ਦੀ 116 ਨੰਬਰ ਐੱਫ. ਆਈ. ਆਰ. ਦਰਜ ਕੀਤੀ ਗਈ ਹੈ। ਇਸ ਮਾਮਲੇ ਵਿਚ ਵੀ ਉਹ ਪੀ. ਓ. ਹੋ ਗਏ ਸਨ। 2017 ਵਿਚ ਹੀ ਉਹ ਜ਼ਮਾਨਤ ’ਤੇ ਕਪੂਰਥਲਾ ਜੇਲ ਤੋਂ ਬਾਹਰ ਆਏ ਸਨ। ਪੁਲਸ ਰਿਮਾਂਡ ’ਤੇ ਲਈ ਗਈ ਪ੍ਰੀਤੀ ਤੋਂ ਪੁਲਿਸ ਪੁੱਛਗਿੱਛ ਕਰ ਰਹੀ ਹੈ।

LEAVE A REPLY

Please enter your comment!
Please enter your name here