ਹੁਸ਼ਿਆਰਪੁਰ(ਦ ਸਟੈਲਰ ਨਿਊਜ਼) ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1844 ਨਵੇਂ ਸੈਪਲ ਲੈਣ ਨਾਲ ਅਤੇ 2075 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲਕੋਵਿਡ-19 ਦੇ 17 ਪਾਜੇਟਿਵ ਮਰੀਜ ਆਏ ਹਨ ਅਤੇ 02 ਮੌਤਾਂ ਵੀ ਹੋਈਆਂ ਹਨ ਉਨਾਂ ਦੱਸਿਆ ਕਿ ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਪਲਾਂ ਵਿੱਚੋ 37717 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2827 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 40544 ਹੋ ਗਏ ਹਨ।ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1086508 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 1045914 ਸੈਪਲ ਨੈਗਟਿਵ ਹਨ । ਜਦ ਕਿ 4686 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 1084 ਹੈ । ਐਕਟਿਵ ਕੇਸਾ ਦੀ ਗਿਣਤੀ 452 ਹੈ, ਜਦਕਿ ਠੀਕ ਹੋਏ ਮਰੀਜਾਂ ਦੀ ਗਿਣਤੀ 39008 ਹੈ।
ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਮੀਡੀਆ ਰਾਹੀਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਭਾਵੇਂ ਹੁਣ ਕਰੋਨਾ ਦੇ ਕੇਸਾਂ ਵਿੱਚ ਥੋੜੀ ਕਮੀ ਆਈ ਹੈ ,ਪਰ ਇਸ ਕਮੀ ਨੂੰ ਬਰਕਰਾਰ ਰੱਖਣ ਲਈ ਵੈਕਸੀਨੇਸ਼ਨ ਅਤੇ ਕੋਵਿਡ ਉਚਿਤ ਵਿਵਹਾਰ ਜਿਵੇਂ ਜਨਤਕ ਥਾਵਾਂ ਤੇ ਜਾਂ ਘਰ ਤੋਂ ਬਾਹਰ ਜਾਣ ਸਮੇਂ ਮਾਸਕ ਲਗਾਉਣਾ, ਸਮਾਜਿਕ ਦੂਰੀ ਅਤੇ ਸਮੇਂ ਸਮੇਂ ਸਿਰ ਹੱਥਾਂ ਦੀ ਸਫਾਈ ਰੱਖਣਾ ਆਦਿ ਕਰੋਨਾ ਤੋਂ ਬਚਾਓ ਦਾ ਕਾਰਗਰ ਉਪਰਾਲਾ ਹੈ ।