ਸਤਿਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਜਾਇਆ ਵਿਸ਼ਾਲ ਨਗਰ ਕੀਰਤਨ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਹਲਕਾ ਚੱਬੇਵਾਲ ਅਧੀਨ ਪੈਂਦੇ ਪਿੰਡ ਪੱਟੀ ਵਿੱਚ ਸਤਿਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਸਮਾਇਆ ਗਿਆ। ਜਾਣਕਾਰੀ ਦਿੰਦਿਆਂ ਪ੍ਰਧਾਨ ਬਲਵੀਰ ਸਿੰਘ ਨੇ ਦੱਸਿਆ ਕਿ ਇਹ ਨਗਰ ਕੀਰਤਨ ਰਵਿਦਾਸ ਗੁਰੂਦੁਆਰੇ ਤੋਂ ਚੱਲ ਕੇ ਸਾਰੇ ਪਿੰਡ ਦੀ ਪ੍ਰਕਰਮਾ ਕਰਦਿਆਂ ਮੁੜ ਗੁਰੂਦੁਆਰਾ ਸਾਹਿਬ ਸਮਾਪਤ ਹੋਇਆ।

Advertisements

ਉਨ੍ਹਾਂ ਦੱਸਿਆ ਕਿ ਇਹ ਨਗਰ ਕੀਰਤਨ ਗ੍ਰਾਮ ਪੰਚਾਇਤ ਅਤੇ ਸਾਰੇ ਪਿੰਡ ਦੇ ਸਹਿਯੋਗ ਨਾਲ ਸਜਾਇਆ ਗਿਆ। ਰਸਤੇ ਵਿੱਚ ਸੰਗਤਾਂ ਵਲੋਂ ਚਾਹ ਮਠਿਆਈਆਂ, ਫ਼ਲ ਫਰੂਟ ਅਤੇ ਹੋਰ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾਏ ਗਏ। ਇਸ ਮੌਕੇ ਬਲਵਿੰਦਰ ਸਿੰਘ, ਬਲਵੀਰ ਲਾਡੀ, ਮੋਹਨ ਬੰਗੜ, ਦੇਵ ਰਾਜ, ਪਵਨ, ਬਿੰਦਰ ਕੁਮਾਰ, ਜਗਤਾਰ ਰਾਮ, ਦੀਪਕ, ਮੋਹਨ ਲਾਲ, ਨਸ਼ਾਂਤ ਕੁਮਾਰ ਤੋਂ ਇਲਾਵਾ ਹੋਰ ਕਮੇਟੀ ਮੈਂਬਰ ਅਤੇ ਭਾਗੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

LEAVE A REPLY

Please enter your comment!
Please enter your name here