ਭਾਜਪਾ ਉਮੀਦਵਾਰ ਖੋਜੇਵਾਲ ਨੇ ਵਾਰਡ ਨੰ 16 ਮੰਸੂਰਵਾਲ ਕਾਲੋਨੀ ਵਿਖੇ ਕੀਤਾ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ- ਗੌਰਵ ਮੜੀਆ। ਚੋਣਾਂ ਦੀ ਕਾਉੰਟਡਾਊਨ ਦੇ ਨਾਲ ਹੀ ਭਾਜਪਾ ਉਮੀਦਵਾਰ ਰਣਜੀਤ ਸਿੰਘ ਖੋਜੇਵਾਲ ਨੇ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਉਨ੍ਹਾਂ ਮੰਸੂਰਵਾਲ ਕਾਲੋਨੀ ਵਾਰਡ ਨੰਬਰ 16 ਵਿਖੇ ਪਬਲਿਕ ਮੀਟਿੰਗ ਕੀਤੀ।ਜਿਸ ਵਿੱਚ ਉਨ੍ਹਾਂ ਕੇਂਦਰ ਸਰਕਾਰ ਵੱਲੋਂ ਅਮਰੁਤ ਸਕੀਮ ਤਹਿਤ 200 ਕਰੋੜ ਤੋਂ ਵੱਧ ਦੇ ਕੀਤੇ ਵਿਕਾਸ ਕਾਰਜਾਂ ਦਾ ਵੇਰਵਾ ਦਿੱਤਾ। ਉਨ੍ਹਾਂ ਕਿਹਾ ਕਿ ਵਿਰੋਧੀਆਂ ਕੋਲ ਕੋਈ ਮੁੱਦਾ ਨਹੀਂ ਹੈ, ਇਸ ਲਈ ਉਹ ਲੋਕਾਂ ਨੂੰ ਭੰਬਲਭੂਸੇ ਵਿੱਚ ਪਾ ਕੇ ਅਤੇ ਕੇਂਦਰ ਦੇ ਪ੍ਰਾਜੈਕਟ ਨੂੰ ਆਪਣਾ ਹੋਣ ਦਾ ਦਾਅਵਾ ਕਰਕੇ ਸਿਆਸੀ ਰੋਟੀਆਂ ਸੇਕ ਰਹੇ ਹਨ।ਇਸ ਮੌਕੇ ਤੇ ਉਨ੍ਹਾਂ ਨਾਲ ਭਾਜਪਾ ਸੂਬਾ ਕਾਰਜਕਾਰਨੀ ਦੇ ਮੈਂਬਰ ਉਮੇਸ਼ ਸ਼ਾਰਦਾ,ਸ਼ਾਮਸੁੰਦਰ ਅਗਰਵਾਲ,ਯੱਗ ਦੱਤ ਐਰੀ,ਰੋਸ਼ਨ ਸੱਭਰਵਾਲ,ਨੀਰੂ ਸ਼ਰਮਾ, ਲਵੀ ਕੁਲਾਰ,ਸੰਨੀ ਬੈਂਸ,ਸਰਬਜੀਤ ਸਿੰਘ ਦਿਓਲ,ਅਜਾਇਬ ਸਿੰਘ,ਪਰਮਜੀਤ ਸਿੰਘ ਪੰਮਾ,ਬੁੱਕਨ ਸਿੰਘ,ਜਸਵੰਤ ਸਿੰਘ ਜੱਸ ਆਦਿ ਵਿਸ਼ੇਸ਼ ਤੋਰ ਤੇ ਹਾਜ਼ਰ ਸਨ।

Advertisements

ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਉਨ੍ਹਾਂ ਨੂੰ ਹਲਕਾ ਵਾਸੀਆਂ ਵੱਲੋਂ ਪਿਆਰ ਅਤੇ ਸਮਰਥਨ ਮਿਲ ਰਿਹਾ ਹੈ,ਉਸ ਲਈ ਉਹ ਹਲਕਾ ਵਾਸੀਆਂ ਦੇ ਤਹਿ ਦਿੱਲੋਂ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਜੇਕਰ ਭਾਜਪਾ ਦੀ ਸਰਕਾਰ ਆਉਂਦੀ ਹੈ ਤਾਂ ਪੰਜਾਬ ਦੇ ਲਈ 1 ਲੱਖ ਕਰੋੜ ਦਾ ਵਿਸ਼ੇਸ਼ ਪੈਕੇਜ ਦਿੱਤਾ ਜਾਵੇਗਾ,ਜਿਸ ਨਾਲ ਸੂਬੇ ਦੀ ਨੁਹਾਰ ਬਦਲਣ ਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕੇਂਦਰ ਸਰਕਾਰ ਦੇਸ਼ ਦੇ ਸਾਰੇ ਸੂਬਿਆਂ ਚ ਤੇਜ ਗਤੀ ਨਾਲ ਵਿਕਾਸ ਕਾਰਜ ਕਰਵਾ ਰਹੀ ਹੈ, ਉਸੇ ਤਰ੍ਹਾਂ ਜੇਕਰ ਪੰਜਾਬ ਚ ਵੀ ਭਾਜਪਾ ਦੀ ਸਰਕਾਰ ਬਣਦੀ ਹੈ,ਤਾਂ ਭਾਜਪਾ ਸਰਕਾਰ ਪੰਜਾਬ ਦੀ ਉਨਤੀ ਵਿਚ ਕੋਈ ਕਸਰ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਵਪਾਰੀਆਂ ਦੀਆਂ ਜੋ ਵੀ ਮੰਗਾਂ ਹੋਣਗੀਆਂ ਸਰਕਾਰ ਬਣਨ ਤੇ ਉਨ੍ਹਾਂ ਨੂੰ ਪਹਿਲ ਦੇ ਅਧਾਰ ਤੇ ਪੂਰਾ ਕੀਤਾ ਜਾਵੇਗਾ।ਲੋਕਾਂ ਨੇ ਖੁੱਲ੍ਹ ਕੇ ਰਣਜੀਤ ਸਿੰਘ ਖੋਜੇਵਾਲਦੇ ਨਾਲ ਚੱਲਣ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਉਹ ਖੁੱਲ੍ਹ ਕੇ ਭਾਜਪਾ ਦੇ ਹੱਕ ਵਿੱਚ ਵੋਟਾਂ ਪਾਉਣਗੇ।ਇਸ ਮੌਕੇ ਤੇ ਲਖਵੀਰ ਸਿੰਘ ਲੱਖਾਂ,ਬਸੰਤ ਸਿੰਘ,ਕਰਮ ਸਿੰਘ,ਬਚਨ ਸਿੰਘ,ਬਾਵਾ ਸਿੰਘ,ਵੀਰ ਸਿੰਘ,ਅਮਰਜੀਤ ਸਿੰਘ,ਬਚਿੱਤਰ ਸਿੰਘ,ਗੁਰਨਾਮ ਸਿੰਘ,ਬੂਟਾ ਸਿੰਘ,ਦਾਰਾ ਸਿੰਘ,ਅੰਗਰੇਜ ਸਿੰਘ,ਨਿਰਮਲ ਸਿੰਘ,ਰਾਜੂ,ਮਲਕੀਤ ਸਿੰਘ,ਬਲਵਿੰਦਰ ਸਿੰਘ,ਜੀਤੋ,ਸਵਰਨ ਕੌਰ,ਹਰਨਾਮ ਕੌਰ,ਪਿਆਰੋ,ਮਾਇਆ ਕੌਰ,ਚਰਨਜੀਤ ਕੌਰ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here