ਪ੍ਰਧਾਨ ਮੰਤਰੀ ਮੋਦੀ ਦੀ ਪੰਜਾਬ ਫੇਰੀ ਦੋਰਾਨ ਕਿਸਾਨਾਂ ਨੇ ਜੰਮ ਕੇ ਕੀਤਾ ਪ੍ਰਦਰਸ਼ਨ

ਚੰਡੀਗੜ੍ਹ ( ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਕਿਸਾਨਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੋਰਾਨ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਦੋਰਾਨ ਫਾਜ਼ਿਲਕਾ ਦੇ ਪਿੰਡ ਕੋੜਿਆ ਵਾਲੀ ‘ਚ ਪ੍ਰਧਾਨ ਮੰਤਰੀ ਅਤੇ ਸੁਰਜੀਤ ਜਿਆਣੀ ਦੇ ਪੁਤਲੇ ਫੂਕੇ ਗਏ । ਕਿਸਾਨਾਂ ਨੇ ਪ੍ਰਧਾਨ ਮੰਤਰੀ ਨੂੰ ਚਿਤਾਵਨੀ ਦਿੱਤੀ ਕਿ ਫਾਜ਼ਿਲਕਾ ਦੇ ਅਬੋਹਰ ਦੌਰੇ ਤੋਂ ਪਹਿਲਾਂ ਕਿਸਾਨ ਮਸਲਿਆਂ ਦਾ ਹੱਲ ਕੱਢਿਆ ਜਾਵੇ, ਨਹੀਂ ਤਾਂ ਜ਼ੋਰਦਾਰ ਪ੍ਰਦਰਸ਼ਨ ਹੋਵੇਗਾ ।

Advertisements

ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨੇ ਪ੍ਰਧਾਨ ਮੰਤਰੀ ਦੇ ਦੌਰੇ ਦੌਰਾਨ ਕਾਲੇ ਝੰਡੇ ਦਿਖਾਉਣ ਦਾ ਐਲਾਨ ਕੀਤਾ। ਇਸ ਦੋਰਾਨ ਕਿਸਾਨਾਂ ਨੇ ਜੰਮ ਕੇ ਭਾਜਪਾ ਤੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਸੰਯੁਕਤ ਕਿਸਾਨ ਮੋਰਚੇ ਵੱਲੋਂ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਦਾ ਵਿਰੋਧ ਕਰਨ ਦਾ ਸੱਦਾ ਦਿੱਤਾ ਗਿਆ ਹੈ। ਕਿਸਾਨਾਂ ਵੱਲੋਂ ਭਾਜਪਾ ਸਰਕਾਰ ਉਤੇ ਦੋਸ਼ ਲਾਏ ਜਾ ਰਹੇ ਹਨ ਕਿ ਸਰਕਾਰ ਕਿਸਾਨਾਂ ਨਾਲ ਕੀਤੇ ਸਮਝੌਤੇ ਤੋਂ ਮੁਕਰ ਗਈ ਹੈ ।

LEAVE A REPLY

Please enter your comment!
Please enter your name here