ਮੈਰਿਜ ਪੈਲੇਸ/ਪੰਚਾਇਤ ਭਵਨ/ਕਮਿਊਨਟੀ ਸੈਂਟਰ ਅਤੇ ਰੈਸਟੋਰੈਂਟਾਂ ਵਿੱਚ ਹੋਣ ਵਾਲੇ ਰਾਜਨੀਤਿਕ ਸਮਾਗਮਾਂ ਤੇ ਪਾਬੰਦੀ

ਫਿਰੋਜ਼ਪੁਰ (ਦ ਸਟੈਲਰ ਨਿਊਜ਼) : ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਗਿਰੀਸ਼ ਦਿਆਲਨ ਨੇ ਜ਼ਿਲ੍ਹੇ ਵਿੱਚ ਵਿੱਚ ਪੈਂਦੇ ਸਾਰੇ ਮੈਰਿਜ ਪੈਲੇਸ/ਰਿਜੋਰਟ/ਪੰਚਾਇਤ ਭਵਨ/ਕਮਿਊਨਟੀ ਸੈਂਟਰ ਅਤੇ ਰੈਸਟੋਰੈਂਟਾਂ ਵਿੱਚ ਹੋਣ ਵਾਲੇ ਰਾਜਨੀਤਿਕ ਸਮਾਗਮਾਂ ਤੇ ਮਿਤੀ 17 ਫਰਵਰੀ 2022 ਤੋਂ 20 ਫਰਵਰੀ 2022 ਤੱਕ ਪੂਰਨ ਤੌਰ ਤੇ ਪਾਬੰਦੀ ਲਗਾਈ ਹੈ।

Advertisements

ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਵਿਧਾਨ ਸਭਾ ਚੋਣਾਂ 2022 ਦੀਆਂ ਚੋਣਾਂ ਸਬੰਧੀ ਰਾਜਨੀਤਿਕ ਪਾਰਟੀਆਂ ਵੱਲੋਂ ਆਪਣੇ-ਆਪਣੇ ਚੋਣ ਪ੍ਰਚਾਰ ਲਈ ਰਾਜਨੀਤਿਕ ਸਮਾਗਮਾਂ ਸਬੰਧੀ ਪ੍ਰੋਗਰਾਮ ਜ਼ਿਲ੍ਹਾ ਫਿਰੋਜ਼ਪੁਰ ਅਧੀਨ ਆਉਂਦੇ ਮੈਰਿਜ ਪੈਲੇਸ/ਰਿਜੋਰਟ/ਪੰਚਾਇਤ ਭਵਨ/ਕਮਿਊਨਟੀ ਸੈਂਟਰ ਅਤੇ ਰੈਸਟੋਰੈਂਟਾਂ ਵਿੱਚ ਕੀਤੇ ਜਾ ਰਹੇ ਹਨ ਅਤੇ ਆਦਰਸ਼ ਚੋਣ ਜਾਬਤੇ ਦੀਆਂ ਹਦਾਇਤਾਂ ਅਨੁਸਾਰ ਇਨ੍ਹਾਂ ਉਤੇ ਪਾਬੰਦੀ ਲਗਾਈ ਜਾਣੀ ਜ਼ਰੂਰੀ ਹੈ।

LEAVE A REPLY

Please enter your comment!
Please enter your name here