ਅੰਨਾ ਹਜ਼ਾਰੇ ਨੇ ਭੁੱਖ ਹੜਤਾਲ ਦਾ ਫੈਸਲਾ ਲਿਆ ਵਾਪਸ

ਨਵੀਂ ਦਿੱਲੀ (ਦ ਸਟੈਲਰ ਨਿਊਜ਼)। ਉੱਘੇ ਸਮਾਜ ਸੇਵੀ ਅੰਨਾ ਹਜ਼ਾਰੇ ਨੇ ਸੁਪਰਮਾਰਕੀਟਾਂ ਅਤੇ ਕਰਿਆਨੇ ਦੀਆਂ ਦੁਕਾਨਾਂ ’ਤੇ ਸ਼ਰਾਬ ਦੀ ਵਿਕਰੀ ਦੀ ਇਜਾਜ਼ਤ ਦੇਣ ਸਬੰਧੀ ਮਹਾਰਾਸ਼ਟਰ ਸਰਕਾਰ ਦੇ ਫੈਸਲੇ ਖਿਲਾਫ ਆਪਣੀ ਪ੍ਰਸਤਾਵਿਤ ਭੁੱਖ ਹੜਤਾਲ ਨੂੰ ਵਾਪਸ ਲੈ ਲਿਆ ਹੈ। ਦੱਸ ਦੇਇਏ ਮਹਾਰਾਸ਼ਟਰ ਸਰਕਾਰ ਦੀ ਨਵੀਂ ਸ਼ਰਾਬ ਨੀਤੀ ਖਿਲਾਫ ਅੰਨਾ ਹਜ਼ਾਰੇ ਅੱਜ ਤੋਂ ਭੁੱਖ ਹੜਤਾਲ ’ਤੇ ਜਾਣ ਵਾਲੇ ਸਨ।
ਅੰਨਾ ਹਜ਼ਾਰੇ ਨੇ ਕਿਹਾ ਕਿ ਸੂਬਾ ਸਰਕਾਰ ਦੇ ਸਕੱਤਰ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਨਵੀਂ ਸ਼ਰਾਬ ਨੀਤੀ ’ਤੇ ਅੱਗੇ ਵਧਣ ਤੋਂ ਪਹਿਲਾਂ ਲੋਕਾਂ ਦੀ ਰਾਏ ’ਤੇ ਵਿਚਾਰ ਕਰਨਗੇ। ਇਸ ਸਬੰਧ ’ਚ ਐਤਵਾਰ ਨੂੰ ਅਹਿਮਦਨਗਰ ਜ਼ਿਲ੍ਹੇ ਦੇ ਹਜ਼ਾਰੇ ਦੇ ਪਿੰਡ ’ਚ ’ਗ੍ਰਾਮ ਸਭਾ’ ਰੱਖੀ ਗਈ।
ਅੰਨਾ ਹਜ਼ਾਰੇ ਨੇ ਕਿਹਾ, ਮੈਂ ਪਿੰਡ ਵਾਸੀਆਂ ਨੂੰ ਕਿਹਾ ਕਿ ਹੁਣ ਸੂਬਾ ਸਰਕਾਰ ਨੇ ਕੈਬਨਿਟ ਦੇ ਫੈਸਲੇ ਨੂੰ ਨਾਗਰਿਕਾਂ ਦੇ ਸੁਝਾਵਾਂ ਅਤੇ ਇਤਰਾਜ਼ਾਂ ਲਈ ਰੱਖਣ ਦਾ ਫੈਸਲਾ ਕੀਤਾ ਹੈ ਅਤੇ ਉਨ੍ਹਾਂ ਦੀ ਮਨਜ਼ੂਰੀ ਤੋਂ ਬਾਅਦ ਹੀ ਸਰਕਾਰ ਅੰਤਿਮ ਫੈਸਲਾ ਕਰੇਗੀ। ਇਸ ਲਈ ਮੈਂ ਕੱਲ੍ਹ ਦੀ ਭੁੱਖ ਹੜਤਾਲ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ।

Advertisements

LEAVE A REPLY

Please enter your comment!
Please enter your name here