ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦਸਮੇਸ਼ ਯੂਥ ਕਲੱਬ ਦੇ ਪ੍ਰੋਜੈਕਟ ਮੈਨੇਜਰ ਨਾਲ ਕੀਤੀ ਆਨਲਾਈਨ ਮੀਟਿੰਗ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਮਾਨਯੋਗ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ. ਏ. ਐੱਸ. ਨਗਰ ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵਿਖੇ ਮਾਨਯੋਗ ਸੀ. ਜੇ. ਐੱਮ. ਮਿਸ ਏਕਤਾ ਉੱਪਲ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਜੀ ਨੇ ਮਾਨਯੋਗ ਐੱਸ. ਡੀ. ਐੱਮ. ਓਮ ਪ੍ਰਕਾਸ਼, ਡੀ. ਪੀ. ਓ. ਮਿਸ ਰਤਨਦੀਪ ਕੌਰ ਅਤੇ ਡੀ. ਸੀ. ਪੀ. ਓ. ਮਿਸ ਜ਼ਸਵਿੰਦਰ ਕੌਰ ਅਤੇ ਦਸਮੇਸ਼ ਯੂਥ ਕਲੱਬ ਦੇ ਪ੍ਰੋਜੈਕਟ ਮੈਨੇਜਰ ਨਾਲ ਆਨਲਾਈਨ ਮੀਟਿੰਗ ਕੀਤੀ । ਇਸ ਮੀਟਿੰਗ ਵਿੱਚ ਕਰੋਨਾ ਕਾਲ ਦੌਰਾਨ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਹੋਈਆਂ ਮੌਤਾਂ ਦੇ ਵੇਰਵੇ ਤੇ ਵਿਚਾਰ ਵਟਾਂਦਰਾ ਕੀਤਾ ਗਿਆ ।

Advertisements

ਇਸ ਤੋਂ ਬਾਅਦ ਮਾਨਯੋਗ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ. ਏ. ਐੱਸ. ਨਗਰ ਜੀਆਂ ਦੀਆਂ ਹਦਾਇਤਾਂ ਮੁਤਾਬਿਕ ਐੱਫ. ਐੱਸ. ਡਬਲਿਊ ਵਰਕਰਾਂ ਦੇ ਸ਼ਨਾਖਤੀ ਕਾਰਡ, ਰਾਸ਼ਨ ਕਾਰਡ ਅਤੇ ਆਧਾਰ ਕਾਰਡ ਬਨਾਉਣ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ । ਇਸ ਮੌਕੇ ਜੱਜ ਸਾਹਿਬ ਨੇ ਐੱਸ. ਡੀ. ਐੱਮ. ਸਾਹਿਬ ਨਾਲ ਰਾਬਤਾ ਕਰਕੇ ਉਪਰੋਕਤ ਵਰਕਰਾਂ ਦੇ ਦਸਤਾਵੇਜ਼ ਬਨਾਉਣ ਦੇ ਆਦੇਸ਼ ਦਿੱਤੇ । ਇਸ ਤੋਂ ਇਲਾਵਾ ਜੱਜ ਸਾਹਿਬ ਨੇ ਹਰੇਕ ਵਿਅਕਤੀ ਨੂੰ ਵੋਟ ਪਾਉਣ ਦੀ ਮਹੱਤਤਾ ਸਬੰਧੀ ਜਾਗਰੂਕਤਾ ਸੈਮੀਨਾਰ/ਕੈਂਪ ਲਗਾਉਣ ਬਾਰੇ ਵੀ ਵਿਚਾਰ ਕੀਤਾ ਗਿਆ । ਇਸ ਦੇ ਨਾਲ ਨਾਲ ਜੱਜ ਸਾਹਿਬ ਨੇ 12.03.2022 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਬਾਰੇ ਵੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਅਤੇ ਇਸ ਵਿੱਚ ਵੱਧ ਤੋਂ ਵੱਧ ਕੇਸ ਲਗਵਾਉਣ ਦਾ ਪ੍ਰਸਤਾਵ ਵੀ ਰੱਖਿਆ ।  ਅੰਤ ਵਿੱਚ ਜੱਜ ਸਾਹਿਬ ਨੇ ਇਸ ਟ੍ਰੇਨਿੰਗ ਪ੍ਰੋਗਰਾਮ ਦੇ ਸਾਰੇ ਮੈਂਬਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ।

LEAVE A REPLY

Please enter your comment!
Please enter your name here