ਗੁਰਦਾਸਪੁਰ ਵਿੱਚ ਰਾਹੁਲ ਗਾਂਧੀ ਨੇ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਰੈਲੀ ਨੂੰ ਕੀਤਾ ਸੰਬੋਧਿਤ

ਗੁਰਦਾਸਪੁਰ ( ਦ ਸਟੈਲਰ ਨਿਊਜ਼), ਰਿਪੋਰਟ: ਲਵਪ੍ਰੀਤ ਖੁਸ਼ੀਪੁਰ। ਕਾਂਗਰਸ ਉਮੀਦਵਾਰਾਂ ਦੇ ਹੱਕ ਚ ਪ੍ਰਚਾਰ ਕਰਨ ਲਈ ਪੰਜਾਬ ਫੇਰੀ ਤੇ ਰਾਹੁਲ ਗਾਂਧੀ ਪਹੁਚੇ। ਉਥੇ ਹੀ ਜਿਲਾ ਗੁਰਦਾਸਪੁਰ ਦੇ ਵੱਖ-ਵੱਖ ਹਲਕਿਆਂ ਦੇ ਕਾਂਗਰਸੀ ਉਮੀਦਵਾਰਾਂ ਦੇ ਹੱਕ ਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਦੇ ਰਾਹੁਲ ਗਾਂਧੀ ਨੇ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਨੂੰ ਖ਼ਤਰਾ ਹੈ ਅਤੇ ਪੰਜਾਬ ਚ ਭਾਈਚਾਰੇ ਨੂੰ ਤੋੜਨ ਦੀ ਕੋਸ਼ਿਸ਼ ਹੋ ਰਹੀ ਹੈ ਅਤੇ ਅੱਜ ਪੰਜਾਬ ਅਤੇ ਪੰਜਾਬੀਆਂ ਨੂੰ ਇਕ ਜੁਟ ਹੋਣ ਦੀ ਮੁਖ ਲੋੜ ਹੈ।

Advertisements

ਇਸਦੇ ਨਾਲ ਹੀ ਰਾਹੁਲ ਗਾਂਧੀ ਨੇ ਕਿਹਾ ਕਿ ਪੰਜਾਬ ਇਕ ਸੂਬਾ ਨਹੀਂ, ਬਲਕਿ ਦੇਸ਼ ਦੀ ਰੂਹ ਹੈ ਦੇਸ਼ ਦੀ ਮੁਖ ਤਾਕਤ ਹੈ ਅਤੇ ਪੰਜਾਬ ਹੀ ਹੈ ਜੋ ਦੇਸ਼ ਨੂੰ ਅਗੇ ਲੈਕੇ ਚਲ ਸਕਦਾ ਹੈ। ਇਸਦੇ ਨਾਲ ਹੀ ਆਪਣੇ ਰਾਜਨੀਤਿਕ ਵਿਰੋਧੀ ਅਰਵਿੰਦ ਕੇਜਰੀਵਾਲ ਅਤੇ ਭਾਜਪਾ ਤੇ ਨਿਸ਼ਾਨਾ ਬਣਾਉਂਦੇ ਕਿਹਾ ਕਿ ਉਹ ਉਹਨਾਂ ਵਾਂਗ ਵੱਡੇ-ਵੱਡੇ ਵਾਅਦੇ ਨਹੀਂ ਕਰਦੇ, ਉਹ ਝੂਠੇ ਲਾਰੇ ਨਹੀਂ ਲਾਉਂਦੇ ਅਤੇ ਨਾ ਹੀ ਲੋਕਾਂ ਨੂੰ ਗੁਮਰਾਹ ਕਰਦੇ ਹਨ ਅਤੇ ਜੋ ਵੀ ਐਲਾਨ ਕਰਦੇ ਹਨ ਸੋਚ-ਸਮਝ ਕੇ ਕਰਦੇ ਹਨ ।

LEAVE A REPLY

Please enter your comment!
Please enter your name here