Monday, October 26, 2026
Home Chandigarh ਦਿੱਲੀ ਦਾ ਭਈਆਂ ਹੁਣ ਚਲਾਵੇਗਾ ਪੰਜਾਬ… ਸੀਐਮ ਚੰਨੀ ਨੇ ਕੇਜਰੀਵਾਲ ਤੇ ਕੀਤਾ...

ਦਿੱਲੀ ਦਾ ਭਈਆਂ ਹੁਣ ਚਲਾਵੇਗਾ ਪੰਜਾਬ… ਸੀਐਮ ਚੰਨੀ ਨੇ ਕੇਜਰੀਵਾਲ ਤੇ ਕੀਤਾ ਸ਼ਬਦੀ ਹਮਲਾ

ਖਰੜ੍ਹ ( ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਕਾਂਗਰਸ ਪਾਰਟੀ ਦੇ ਚਰਨਜੀਤ ਸਿੰਘ ਚੰਨੀ ਵਿੱਚ ਤਿੱਖੀ ਚੋਣ ਜੰਗ ਚੱਲ ਰਹੀ ਹੈ। ਅਰਵਿੰਦ ਕੇਜਰੀਵਾਲ ਵੱਲੋਂ ਜਿਥੇ ਚੰਨੀ ਦੇ ਦੋਵੇਂ ਸੀਟਾਂ ਹਾਰਨ ਦੇ ਬਿਆਨ ਦਿੱਤੇ ਜਾ ਰਹੇ ਹਨ, ਉਥੇ ਹੀ ਕਾਂਗਰਸ ਮੁੱਖ ਮੰਤਰੀ ਉਮੀਦਵਾਰ ਦੇ ਚਿਹਰੇ ਨੇ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦਾ ‘ਭਈਆ’ ਕਹਿ ਕੇ ਸੰਬੋਧਨ ਕੀਤਾ। ਸੀਐਮ ਚੰਨੀ ਨੇ ਗੱਲਬਾਤ ਦੌਰਾਨ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਤਿਖਾ ਹਮਲਾ ਕੀਤਾ।

Advertisements

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਲਹਿਰ ਚੱਲ ਰਹੀ ਹੈ ਅਤੇ ਲੋਕ ਉਨ੍ਹਾਂ ਨੂੰ ਦੁਬਾਰਾ ਮੁੱਖ ਮੰਤਰੀ ਬਣਦਾ ਵੇਖਣਾ ਚਾਹੁੰਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ 2 ਤਿਹਾਈ ਬਹੁਮਤ ਨਾਲ ਬਣ ਰਹੀ ਹੈ। ਅਰਵਿੰਦ ਕੇਜਰੀਵਾਲ ‘ਤੇ ਉਨ੍ਹਾਂ ਕਿਹਾ ਕਿ ਕੇਜਰੀਵਾਲ ਦਿੱਲੀ ਦਾ ਭਈਆ ਆ ਕੇ ਹੁਣ ਪੰਜਾਬ ਚਲਾਵੇਗਾ? ਅਸੀਂ ਇਨ੍ਹਾਂ ਨੂੰ ਪੰਜਾਬ ਥੋੜ੍ਹੀ ਸੰਭਾਲਣ ਦੇਵਾਂਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਹਰ ਗੱਲ ਝੂਠੀ ਹੈ। ਉਨ੍ਹਾਂ ਕਿਹਾ ਕਿ ਖੁਦ ਕੇਜਰੀਵਾਲ, ਭਗਵੰਤ ਮਾਨ ਨੂੰ ਹਰਾਉਣ ਲਈ ਕੋਸ਼ਿਸ਼ ਕਰ ਰਿਹਾ ਹੈ।

LEAVE A REPLY

Please enter your comment!
Please enter your name here