ਗੁਰਦਾਸਪੁਰ ਵਿੱਚ ਰਵੀਕਰਣ ਸਿੰਘ ਕਾਹਲੋਂ ਨੇ ਪਾਰਟੀ ਦੇ ਹੱਕ ਵਿੱਚ ਕੀਤਾ ਚੋਣ ਪ੍ਰਚਾਰ

ਗੁਰਦਾਸਪੁਰ ( ਦ ਸਟੈਲਰ ਨਿਊਜ਼), ਰਿਪੋਰਟ: ਲਵਪ੍ਰੀਤ ਖੁਸ਼ੀਪੁਰ। ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰਾਜਨੀਤਿਕ ਪਾਰਟੀਆਂ ਵੱਲੋਂ ਲਗਾਤਾਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸੇ ਪ੍ਰਚਾਰ ਦੇ ਚੱਲਦੇ ਜ਼ਿਲ੍ਹਾਂ ਗੁਰਦਾਸਪੁਰ ਵਿੱਚ ਕਸਬਾ ਕਲਾਨੌਰ ਦੇ ਨਜ਼ਦੀਕ ਪਿੰਡ ਖ਼ੁਸ਼ੀਪੁਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਬਹੁਤ ਵੱਡੀ ਮੀਟਿੰਗ ਰੱਖੀ ਗਈ। ਜਿਸਦੀ ਅਗੁਵਾਈ ਰਵੀਕਰਣ ਸਿੰਘ ਕਾਹਲੋਂ ਨੇ ਕੀਤੀ। ਇਸ ਮੌਕੇ ਕਾਹਲੋਂ ਨੇ ਆਪਣੀ ਪਾਰਟੀ ਦੇ ਹੱਕ ਵਿੱਚ ਪ੍ਰਚਾਰ ਕੀਤਾ। ਇਸਤੋਂ ਇਲਾਵਾ ਉਹਨਾਂ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਲੋਕਾਂ ਦਾ ਧੰਨਵਾਦ ਕੀਤਾ ਅਤੇ ਉਹਨਾਂ ਕਿਹਾ ਕਿ ਇਹ ਸ਼ਾਮਿਲ ਹੋਏ ਲੋਕਾਂ ਨੂੰ ਪਾਰਟੀ ਵਿੱਚ ਬਣਦਾ ਮਾਨ ਸਨਮਾਨ ਦਿੱਤਾ ਜਾਵੇਗਾ।

Advertisements

ਇਸ ਮੌਕੇ ਉਹਨਾਂ ਕਿਹਾ ਕਿ ਸਰਕਾਰ ਆਉਣ ਤੇ ਗੁਰਦਾਸਪੁਰ ਵਿੱਚ ਪਏ ਅਧੂਰੇ ਪਏ ਕੰਮ ਪਹਿਲ ਦਾ ਆਧਾਰ ਤੇ ਪੂਰੇ ਕੀਤੇ ਜਾਣਗੇ। ਇਸ ਮੌਕੇ ਬਲਬੀਰ ਸਿੰਘ ਬਿੱਟਾ, ਜਗਜੀਤ ਸਿੰਘ ਫੌਜ਼ੀ ਪਿੰਡ ਖੁਸ਼ੀਪੁਰ, ਡਾ. ਕਾਹਲੋਂ, ਸਾਬਕਾ ਸਰਪੰਚ ਗੁਰਮੀਤ ਸਿੰਘ ਖੁਸ਼ੀਪੁਰ, ਤਰਸੇਮ ਮਸੀਹ ਖੁਸ਼ੀਪੁਰ, ਸਾਬਕਾ ਸਰਪੰਚ ਨਿਰਮਲ ਸਿੰਘ, ਮੀਕਾ ਮਸੀਹ ਬੰਟੀ ਸਰਪੰਚ ਕਲਾਨੌਰ, ਬਲਦੀਪ ਸਿੰਘ ਕਾਹਲੋਂ ਆਦਿ ਹਾਜ਼ਿਰ ਸਨ।

LEAVE A REPLY

Please enter your comment!
Please enter your name here