ਕੋਵਿਡ ਵੈਕਸੀਨੇਸ਼ਨ: ਹੁਸ਼ਿਆਰਪੁਰ ਜ਼ਿਲ੍ਹੇ ਦੇ 397 ਪਿੰਡਾਂ ਦਾ ਹੋਇਆ ਮੁਕੰਮਲ ਟੀਕਾਕਰਨ

ਹੁਸ਼ਿਆਰਪੁਰ, ( ਦ ਸਟੈਲਰ ਨਿਊਜ਼), ਪੰਜਾਬ ਵਿਧਾਨ ਸਭਾ ਚੋਣਾਂ ਵਿਚ ਰੁੱਝੇ ਹੋਣ ਦੇ ਬਾਵਜੂਦ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਵਲੋਂ ਕੋਵਿਡ-19 ਤੋਂ ਬਚਾਅ ਲਈ ਵਿੱਢੀ ਗਈ ਮੁਹਿੰਮ ਤਹਿਤ ਡੋਰ-ਟੂ-ਡੋਰ ਵੈਕਸੀਨੇਸ਼ਨ ਕਰਵਾਈ ਜਾ ਰਹੀ ਹੈ, ਜਿਸ ਸਦਕਾ ਹੁਣ ਤੱਕ ਸੈਂਕੜੇ ਪਿੰਡਾਂ ਵਿਚ ਮੁਕੰਮਲ ਟੀਕਾਕਰਨ ਕਰਵਾਇਆ ਜਾ ਚੁੱਕਾ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਵਿਚ 12 ਲੱਖ ਵੈਕਸੀਨੇਸ਼ਨ ਦੀ ਪਹਿਲੀ ਡੋਜ਼ ਸਮੇਤ ਵੈਕਸੀਨੇਸ਼ਨ ਦਾ ਅੰਕੜਾ 22 ਲੱਖ ਦੇ ਪਾਰ ਪੁੱਜ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹੇ ਦੇ 397 ਪਿੰਡਾਂ ਵਿਚ 100 ਫੀਸਦੀ ਮੁਕੰਮਲ ਟੀਕਾਕਰਨ (ਦੋਵੇਂ ਖੁਰਾਕਾਂ) ਕਰਵਾਇਆ ਜਾ ਚੁੱਕਾ ਹੈ, ਜਦਕਿ 900 ਪਿੰਡਾਂ ਵਿਚ ਪਹਿਲੀ ਡੋਜ਼ ਲਗਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਵਾਸੀਆਂ ਨੂੰ ਕੋਵਿਡ-19 ਤੋਂ ਬਚਾਉਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਡੋਰ-ਟੂ-ਡੋਰ ਵੈਕਸੀਨੇਸ਼ਨ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ 12 ਲੱਖ 851 ਪਹਿਲੀ ਡੋਜ਼, 10 ਲੱਖ 18 ਹਜ਼ਾਰ 60 ਦੂਜੀ ਡੋਜ਼ ਅਤੇ 20 ਹਜ਼ਾਰ 948 ਬੂਸਟਰ ਡੋਜ਼ ਸਮੇਤ ਹੁਣ ਤੱਕ 22 ਲੱਖ 39 ਹਜ਼ਾਰ 859 ਦੇ ਕਰੀਬ ਕੋਵਿਡ ਵੈਕਸੀਨੇਸ਼ਨ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਚ 15 ਸਾਲ ਤੋਂ ਵੱਧ ਉਮਰ ਦੇ ਬੱਚੇ ਵੀ ਸ਼ਾਮਲ ਹਨ।  

Advertisements

ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਵਲੋਂ ਵਿੱਢੀ ਮੁਹਿੰਮ ਦੀ ਸ਼ਲਾਘਾ ਕਰਦਿਆਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਵਿਅਕਤੀਆਂ ਨੇ ਕੋਵਿਡ-19 ਵੈਕਸੀਨੇਸ਼ਨ ਨਹੀਂ ਕਰਵਾਈ, ਉਹ ਪਹਿਲ ਦੇ ਆਧਾਰ ’ਤੇ ਜ਼ਰੂਰ ਕਰਵਾਉਣ। ਉਨ੍ਹਾਂ ਕਿਹਾ ਕਿ ਇਹ ਵੈਕਸੀਨੇਸ਼ਨ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਡੋਰ-ਟੂ-ਡੋਰ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਵੈਕਸੀਨੇਸ਼ਨ ਨਜਦੀਕੀ ਸਿਹਤ ਕੇਂਦਰ ਵਿਖੇ ਵੀ ਕਰਵਾਈ ਜਾ ਸਕਦੀ ਹੈ।  ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਜੇਕਰ ਸਿਹਤ ਵਿਭਾਗ ਦੀਆਂ ਟੀਮਾਂ ਟੀਕਾਕਰਨ ਲਈ ਘਰ ਆਉਣ ਤਾਂ ਉਨ੍ਹਾਂ ਨੂੰ ਸਹਿਯੋਗ ਕੀਤਾ ਜਾਵੇ।

LEAVE A REPLY

Please enter your comment!
Please enter your name here