ਸੂਚਨਾ ਅਤੇ ਪ੍ਰਸਾਰਨ ਮੰਤਰਾਲੇ ਦੇ ਫੀਲਡ ਆਊਟਰੀਚ ਬਿਉਰੋ ਵੱਲੋਂ ਸਾਥੀ ਬਲਾਈਂਡ ਹੋਮ ਵਿਖੇ ਵੋਟਰ ਜਾਗਰੂਕਤਾ ਪ੍ਰੋਗਰਾਮ ਆਯੋਜਿਤ

ਫਿਰੋਜ਼ਪੁਰ, ( ਦ ਸਟੈਲਰ ਨਿਊਜ਼), ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਆਊਟਰੀਚ ਬਿਊਰੋ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਬੀਤੇ ਦਿਨ ਫ਼ਿਰੋਜ਼ਪੁਰ ਸਾਥੀ ਬਲਾਈਂਡ ਹੋਮ ਵਿਖੇ ਵੋਟਰ ਜਾਗਰੂਕਤਾ ਸਬੰਧੀ ਇੱਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਬਜ਼ੁਰਗਾਂ ਨੇ ਵੀ ਸ਼ਮੂਲੀਅਤ ਕੀਤੀ। ਪ੍ਰੋਗਰਾਮ ਦੇ ਮੁੱਖ ਮਹਿਮਾਨ ਸਹਾਇਕ ਕਮਿਸ਼ਨਰ ਵਿਓਮ ਭਾਰਦਵਾਜ ਵੱਲੋਂ ਦੋ ਦ੍ਰਿਸ਼ਟੀਹੀਣ ਵੋਟਰਾਂ ਨੂੰ ਬ੍ਰੇਲ ਲਿਪੀ ਵਿੱਚ ਬਣਾਏ ਗਏ ਵੋਟਰ ਕਾਰਡ ਭੇਂਟ ਕੀਤੇ ਗਏ।  ਫੀਲਡ ਪਬਲੀਸਿਟੀ ਅਫਸਰ ਰਾਜੇਸ਼ ਬਾਲੀ ਨੇ ਸੀਨੀਅਰ ਨਾਗਰਿਕਾਂ ਅਤੇ ਨੇਤਰਹੀਣਾਂ ਨੂੰ ਪੰਜਾਬ ਚੋਣ ਕਮਿਸ਼ਨ ਦੇ ਮਾਸਕੌਟ ਸ਼ੇਰਾ ਵਾਲਾ ਵਿਸ਼ੇਸ਼ ਕਿਸਮ ਦਾ ਬੈਜ ਪਹਿਨਾ ਕੇ ਸਨਮਾਨਿਤ ਕੀਤਾ।

Advertisements

ਪ੍ਰੋਗਰਾਮ ਦੇ ਮੁੱਖ ਮਹਿਮਾਨ ਸਹਾਇਕ ਕਮਿਸ਼ਨਰ ਵਿਓਮ ਭਾਰਦਵਾਜ ਨੇ ਜਿੱਥੇ ਸਾਰਿਆਂ ਨੂੰ ਆਪਣੀ ਵੋਟ ਦਾ ਇਸਤੇਮਾਲ ਸੂਝ-ਬੁਝ ਨਾਲ ਕਰਕੇ ਲੋਕਤੰਤਰ ਨੂੰ ਮਜ਼ਬੂਤ ਕਰਨ ਦੀ ਅਪੀਲ ਕੀਤੀ, ਉੱਥੇ ਹੀ ਬਾਲੀ ਨੇ ਚੋਣ ਕਮਿਸ਼ਨ ਵੱਲੋਂ ਤਿਆਰ ਕੀਤੇ ਗਏ ਆਪਣੇ ਉਮੀਦਵਾਰ ਨੂੰ ਜਾਣੋ ਅਤੇ ਸੀਵਿਜਿਲ ਐਪ ਰਾਹੀਂ ਕਿਸੇ ਵੀ ਸਿਆਸੀ ਪਾਰਟੀ ਦੇ ਉਮੀਦਵਾਰ ਦੇ ਅਪਰਾਧਿਕ ਪਿਛੋਕੜ ਬਾਰੇ ਜਾਣਕਾਰੀ ਸਮੇਤ ਜਾਣਕਾਰੀ ਦਿੱਤੀ | ਉਨ੍ਹਾਂ ਜ਼ਿਲ੍ਹਾ ਚੋਣ ਅਫ਼ਸਰ ਨੂੰ ਚੋਣ ਜ਼ਾਬਤੇ ਦੀ ਕਿਸੇ ਵੀ ਉਲੰਘਣਾ ਬਾਰੇ ਹਾਜ਼ਰ ਲੋਕਾਂ ਨੂੰ ਆਪਣੀ ਵੋਟ ਅਤੇ ਵੋਟਿੰਗ ਬੂਥ ਆਦਿ ਲਈ 1950 ਟੋਲ ਫਰੀ ਨੰਬਰ ਦੀ ਵਰਤੋਂ ਕਰਨ ਬਾਰੇ ਜਾਗਰੂਕ ਕੀਤਾ।

LEAVE A REPLY

Please enter your comment!
Please enter your name here