ਗੁਰਦਾਸਪੁਰ ਵਿੱਚ ਸੁੱਚਾ ਸਿੰਘ ਲੰਗਾਹ ਨੇ ਰਵੀਕਰਨ ਕਾਹਲੋਂ ਦੇ ਹੱਕ ਵਿੱਚ ਕੀਤਾ ਚੋਣ ਪ੍ਰਚਾਰ

ਗੁਰਦਾਸਪੁਰ ( ਦ ਸਟੈਲਰ ਨਿਊਜ਼), ਰਿਪੋਰਟ: ਲਵਪ੍ਰੀਤ ਖੁਸ਼ੀਪੁਰ। ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਕਲਾਨੌਰ ਵਿੱਚ ਸ਼੍ਰੋਮਣੀ ਅਕਾਲੀ ਦਲ ਲੰਗਾਹ ਦੇ ਦਫ਼ਤਰ ਵਿੱਚ ਰਵੀਕਰਨ ਸਿੰਘ ਕਾਹਲੋਂ ਦੇ ਹੱਕ ਵਿੱਚ ਸੁੱਚਾ ਸਿੰਘ ਲੰਗਾਹ ਨੇ ਮੀਟਿੰਗ ਕੀਤੀ ਤੇ ਰੈਲੀ ਕੱਢੀ। ਇਸ ਮੌਕੇ ਸ਼ੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਸੁੱਚਾ ਸਿੰਘ ਲੰਗਾਹ ਦਾ ਸਵਾਗਤ ਕੀਤਾ। ਇਸ ਮੌਕੇ ਲੰਗਾਹ ਨੇ ਵਿਰੋਧੀਆਂ ਤੇ ਨਿਸ਼ਾਨੇ ਸਾਂਧਦੇ ਹੋਏ ਰੰਧਾਵਾ ਦੇ ਖਿਲਾਫ ਆਪਣੇ ਦਿੱਲ ਦੀ ਭੜਾਸ ਕੱਢੀ।

Advertisements

ਇਸ ਮੌਕੇ ਰਵੀਕਰਣ ਸਿੰਘ ਨੇ ਵੀ ਆਪਣੇ ਵਰਕਰਾਂ ਨੂੰ ਹੱਲਾਸ਼ੇਰੀ ਦਿੱਤੀ ਅਤੇ ਕਿਹਾ ਕਿ ਸ਼ਾਮਿਲ ਹੋਏ ਵਰਕਰਾਂ ਨੂੰ ਪਾਰਟੀ ਵਿੱਚ ਬਣਦਾ ਮਾਨ ਸਨਮਾਨ ਦਿੱਤਾ ਜਾਵੇਗਾ ਅਤੇ ਕਿਸੇ ਵੀ ਵਿਅਕਤੀ ਨੂੰ ਅਣਦੇਖਿਆਂ ਨਹੀਂ ਕੀਤਾ ਜਾਵੇਗਾ। ਇਸਤੋਂ ਇਲਾਵਾ ਉਹਨਾਂ ਕਿਹਾ ਕਿ ਜ਼ਿਲੇ ਵਿੱਚ ਸਾਰੇ ਅਧੂਰੇ ਪਏ ਕੰਮ ਸਰਕਾਰ ਬਣਨ ਤੇ ਪਹਿਲ ਦੇ ਆਧਾਰ ਪੂਰੇ ਕਰਵਾਏ ਜਾਣਗੇ।

LEAVE A REPLY

Please enter your comment!
Please enter your name here