ਗੁਰਦਾਸਪੁਰ ਵਿੱਚ ਰਵੀਕਰਣ ਕਾਹਲੋਂ ਦੀ ਮੌਜ਼ੂਦਗੀ ਵਿੱਚ ਕਈ ਪਰਿਵਾਰ ਕਾਂਗਰਸ ਨੂੰ ਛੱਡ ਸ਼੍ਰੋਮਣੀ ਅਕਾਲੀ ਦਲ ਵਿੱਚ ਹੋਏ ਸ਼ਾਮਿਲ

ਗੁਰਦਾਸਪੁਰ ( ਦ ਸਟੈਲਰ ਨਿਊਜ਼), ਰਿਪੋਰਟ: ਲਵਪ੍ਰੀਤ ਖੁਸ਼ੀਪੁਰ। ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰਾਜਨੀਤਕ ਪਾਰਟੀਆਂ ਵੱਲੋਂ ਲਗਾਤਾਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸੇ ਪ੍ਰਚਾਰ ਦੇ ਚਲਦੇ ਜ਼ਿਲਾ ਗੁਰਦਾਸਪੁਰ ਦੇ ਪਿੰਡ ਭਿਖਾਰੀਵਾਲ ਵਿੱਚ ਕਾਂਗਰਸ ਪਾਰਟੀ ਨੂੰ ਉਦੋਂ ਬਹੁਤ ਵੱਡਾ ਝਟਕਾ ਲੱਗਾ ਜਦੋਂ ਕਈ ਦਰਜਨਾਂ ਪਰਿਵਾਰ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ।

Advertisements

ਇਸ ਦੋਰਾਨ ਰਵੀਕਰਣ ਸਿੰਘ ਕਾਹਲੋਂ ਨੇ ਸ਼ਾਮਲ ਹੋਏ ਪਰਿਵਾਰਾਂ ਨੂੰ ਸਰੋਪੇ ਪਾ ਕੇ ਪਾਰਟੀ ਵਿੱਚ ਸ਼ਾਮਲ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ.ਰਵੀਕਰਨ ਸਿੰਘ ਕਾਹਲੋਂ ਨੇ ਕਿਹਾ ਕਿ ਜੋ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ ਉਨ੍ਹਾਂ ਪਰਿਵਾਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਚ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ ।

LEAVE A REPLY

Please enter your comment!
Please enter your name here