ਸੀਜੀਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕੀਤਾ ਕੇਂਦਰੀ ਜੇਲ੍ਹ ਦਾ ਦੌਰਾ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼), ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਅਮਰਜੋਤ ਭੱਟੀ ਦੀ ਅਗਵਾਈ ਹੇਠ ਸੀ.ਜੀ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਨੇ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਜੇਲ੍ਹ ਵਿਚ ਕੈਦੀਆਂ ਅਤੇ ਹਵਾਲਾਤੀਆਂ ਨੂੰ ਲੀਗਲ ਏਡ ਕਲੀਨਿਕ ਵਿਚ ਮੁਹੱਈਆ ਕਰਵਾਈ ਜਾਣ ਵਾਲੀ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਦੀ ਸਿਹਤ ਪੱਖੋਂ ਵੀ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਸੀ.ਜੇ.ਐਮ. ਨੇ ਜੇਲ੍ਹ ਦੀ ਰਸੋਈ ਦਾ ਵੀ ਮੁਆਇਨਾ ਕੀਤਾ ਅਤੇ ਰਸੋਈ ਘਰ ਨੂੰ ਸਾਫ਼-ਸੁਥਰਾ ਰੱਖਣ ਲਈ ਕਿਹਾ ਗਿਆ। ਇਸ ਮੌਕੇ ਜੇਲ੍ਹ ਸੁਪਰਡੰਟ ਅਨੁਰਾਗ ਕੁਮਾਰ ਯਾਦਵ, ਡਿਪਟੀ ਸੁਪਰਡੰਟ ਸਰਬਜੀਤ ਸਿੰਘ ਅਤੇ ਪਵਨ ਕੁਮਾਰ ਵੀ ਮੌਜੂਦ ਸਨ।

Advertisements

ਸੀ.ਜੀ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਦੀ ਅਗਵਾਈ ਹੇਠ ਅਪਰਾਧ ਪੀੜਤ ਮੁਆਵਜਾ ਸਕੀਮ ਅਧੀਨ ਦੋ ਮਾਈਨਰ ਵਿਕਟਿਮ ਨੂੰ 2-2 ਲੱਖ ਦੇ ਮੁਆਵਜੇ ਦਾ ਅਵਾਰਡ ਪਾਸ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਅਪਰਾਧ ਪੀੜਤ ਮੁਆਵਜਾ ਸਕੀਮ ਅਧੀਨ ਪੀੜਤ ਪਰਿਵਾਰ ਇਸ ਸਕੀਮ ਦਾ ਲਾਭ ਲੈ ਸਕਦੇ ਹਨ। ਉਨ੍ਹਾਂ 12 ਮਾਰਚ 2022 ਨੂੰ ਲਗਾਈ ਜਾਣ ਵਾਲੀ ਨੈਸ਼ਨਲ ਲੋਕ ਅਦਾਲਤ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਲੋਕ ਅਦਾਲਤ ਵਿਚ ਵੱਧ ਤੋਂ ਵੱਧ ਕੇਸਾਂ ਨੂੰ ਲਗਾ ਕੇ ਫਾਇਦਾ ਲਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਲੋਕ ਅਦਾਲਤ ਦਾ ਫੈਸਲਾ ਅੰਤਿਮ ਹੁੰਦਾ ਹੈ ਅਤੇ ਇਸ ਫੈਸਲੇ ਦੀ ਕੋਈ ਅਪੀਲ ਨਹੀਂ ਹੁੰਦੀ। ਉਨ੍ਹਾਂ ਦੱਸਿਆ ਕਿ ਹਰ ਉਹ ਵਿਅਕਤੀ ਮੁਫ਼ਤ ਕਾਨੂੰਨੀ ਸਹਾਇਤਾ ਲੈ ਸਕਦਾ ਹੈ ਜਿਸ ਦੀ ਸਲਾਨਾ ਆਮਦਨ 3 ਲੱਖ ਤੋਂ ਘੱਟ, ਹਵਾਲਾਤੀ, ਔਰਤ, ਬੱਚਾ, ਉਦਯੋਗਿਕ ਕਾਮੇ, ਦਿਵਆਂਗਜਨ, ਆਦਿ ਧਰਮੀ ਅਤੇ ਪੱਛੜੀਆਂ ਜਾਤੀਆਂ ਦੇ ਅਧੀਨ ਆਉਂਦੇ ਹੋਣ ਅਤੇ ਕਾਨੂੰਨੀ ਸਲਾਹ ਮਸ਼ਵਰਾ ਹਰ ਵਿਅਕਤੀ ਲੈ ਸਕਦੇ ਹਨ। ਉਨ੍ਹਾਂ ਲੋਕ ਅਦਾਲਤਾਂ, ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ), ਮੈਡੀਏਸ਼ਨ ਅਤੇ ਕੰਨਸਲੀਏਸ਼ਨ ਸੈਂਟਰ ਬਾਰੇ ਵੀ ਦੱਸਿਆ।

LEAVE A REPLY

Please enter your comment!
Please enter your name here