Saturday, October 24, 2026
Home Hoshiarpur ਜ਼ਿਲ੍ਹੇ ਵਿੱਚ ਕੋਵਿਡ-19 ਦੇ 19 ਪਾਜੇਟਿਵ ਮਰੀਜ 

ਜ਼ਿਲ੍ਹੇ ਵਿੱਚ ਕੋਵਿਡ-19 ਦੇ 19 ਪਾਜੇਟਿਵ ਮਰੀਜ 

ਹੁਸ਼ਿਆਰਪੁਰ(ਦ ਸਟੈਲਰ ਨਿਊਜ਼):  ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1744 ਨਵੇਂ ਸੈਪਲ ਲੈਣ  ਨਾਲ ਅਤੇ1836 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 19 ਪਾਜੇਟਿਵ ਮਰੀਜ ਆਏ ਹਨ। ਉਨਾਂ ਦੱਸਿਆ ਕਿ ਹੁਣ ਤੱਕ  ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ  ਜ਼ਿਲ੍ਹੇ ਦੇ ਸੈਪਲਾਂ ਵਿੱਚੋ 37823 ਹੈ  ਅਤੇ ਬਾਹਰਲੇ ਜ਼ਿਲਿਆਂ ਤੋਂ 2853 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 40676 ਹੋ ਗਏ ਹਨ।

Advertisements

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1098422  ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 1058139 ਸੈਪਲ  ਨੈਗਟਿਵ ਹਨ।ਜਦ ਕਿ 4269 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 1091 ਹੈ। ਐਕਟਿਵ ਕੇਸਾ ਦੀ ਗਿਣਤੀ  182 ਹੈ, ਜਦਕਿ ਠੀਕ ਹੋਏ ਮਰੀਜਾਂ ਦੀ ਗਿਣਤੀ 39403 ਹੈ। 

LEAVE A REPLY

Please enter your comment!
Please enter your name here