ਹੁਸ਼ਿਆਰਪੁਰ ਵਿੱਚ ਕੋਵਿਡ-19 ਦੇ 6 ਨਵੇਂ ਪਾਜੇਟਿਵ ਮਰੀਜ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਐਤਵਾਰ ਨੂੰ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 447 ਨਵੇਂ ਸੈਪਲ ਲੈਣ ਨਾਲ ਅਤੇ 1078 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 06 ਪਾਜੇਟਿਵ ਮਰੀਜ ਆਏ ਹਨ। ਉਨਾਂ ਦੱਸਿਆ ਕਿ ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਪਲਾਂ ਵਿੱਚੋ 37828 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2854 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜੇਟਿਵ ਕੇਸ 40682 ਹੋ ਗਏ ਹਨ । ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1098869 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 1059212 ਸੈਪਲ ਨੈਗਟਿਵ ਹਨ । ਜਦ ਕਿ 3638 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 1091 ਹੈ । ਐਕਟਿਵ ਕੇਸਾ ਦੀ ਗਿਣਤੀ 163 ਹੈ, ਜਦਕਿ ਠੀਕ ਹੋਏ ਮਰੀਜਾਂ ਦੀ ਗਿਣਤੀ 39428 ਹੈ।

Advertisements

ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਮੀਡੀਆ ਰਾਹੀਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਭਾਵੇਂ ਹੁਣ ਕਰੋਨਾ ਦੇ ਕੇਸਾਂ ਵਿੱਚ ਕਮੀ ਆਈ ਹੈ ,ਪਰ ਇਸ ਕਮੀ ਨੂੰ ਬਰਕਰਾਰ ਰੱਖਣ ਲਈ ਵੈਕਸੀਨੇਸ਼ਨ ਅਤੇ ਕੋਵਿਡ ਉਚਿਤ ਵਿਵਹਾਰ ਜਿਵੇਂ ਜਨਤਕ ਥਾਵਾਂ ਤੇ ਜਾਂ ਘਰ ਤੋਂ ਬਾਹਰ ਜਾਣ ਸਮੇਂ ਮਾਸਕ ਲਗਾਉਣਾ, ਸਮਾਜਿਕ ਦੂਰੀ ਅਤੇ ਸਮੇਂ ਸਮੇਂ ਸਿਰ ਹੱਥਾਂ ਦੀ ਸਫਾਈ ਰੱਖਣਾ ਆਦਿ ਕਰੋਨਾ ਤੋਂ ਬਚਾਓ ਦਾ ਕਾਰਗਰ ਉਪਰਾਲਾ ਹੈ।

LEAVE A REPLY

Please enter your comment!
Please enter your name here