ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਸਮੁੱਚੇ 1975 ਪੋਲਿੰਗ ਸਟੇਸ਼ਨਾਂ ਦੀ ਸੌ ਫੀਸਦੀ ਵੈਬਕਾਸਟਿੰਗ ਨੇ ਲਿਖੀ ਸਫ਼ਲਤਾ ਦੀ ਨਵੀਂ ਕਹਾਣੀ

ਜਲੰਧਰ (ਦ ਸਟੈਲਰ ਨਿਊਜ਼)। ਜਲੰਧਰ ਜ਼ਿਲ੍ਹੇ ਦੇ 9 ਵਿਧਾਨ ਸਭਾ ਹਲਕਿਆਂ ਦੇ ਸਮੁੱਚੇ 1975 ਪੋਲਿੰਗ ਸਟੇਸ਼ਨਾਂ ‘ਤੇ ਪ੍ਰਸ਼ਾਸਨ ਵੱਲੋਂ ਕੀਤੀ ਗਈ ਸੌ ਫੀਸਦੀ ਵੈਬਕਾਸਟਿੰਗ ਨੇ ਸਫ਼ਲਤਾ ਦੀ ਨਵੀਂ ਕਹਾਣੀ ਲਿਖੀ ਹੈ, ਜੋ ਕਿ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਵਿੱਚ ਬਹੁਤ ਮਦਦਗਾਰ ਸਾਬਤ ਹੋਈ ਹੈ।
ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ 1975 ਪੋਲਿੰਗ ਬੂਥਾਂ ਸਮੇਤ ਸੰਵੇਦਨਸ਼ੀਲ ਪੋਲਿੰਗ ਬੂਥਾਂ ‘ਤੇ ਵੈਬਕਾਸਟਿੰਗ ਨੂੰ ਯਕੀਨੀ ਬਣਾਇਆ ਗਿਆ। ਇਨ੍ਹਾਂ 1975 ਬੂਥਾਂ ਵਿੱਚੋਂ 242 ਬੂਥ ਫਿਲੌਰ ਵਿਧਾਨ ਸਭਾ ਹਲਕੇ ਵਿੱਚ ਪੈਂਦੇ ਹਨ। ਜਦਕਿ ਨਕੋਦਰ, ਸ਼ਾਹਕੋਟ, ਕਰਤਾਰਪੁਰ, ਜਲੰਧਰ ਪੱਛਮੀ, ਜਲੰਧਰ ਕੇਂਦਰੀ, ਜਲੰਧਰ ਉੱਤਰੀ, ਜਲੰਧਰ ਕੈਂਟ ਅਤੇ ਆਦਮਪੁਰ ਹਲਕੇ ਵਿੱਚ ਕ੍ਰਮਵਾਰ  252, 250, 228, 183, 190, 196, 217 ਅਤੇ 217 ਪੋਲਿੰਗ ਸਟੇਸ਼ਨ ਹਨ।

Advertisements

ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਕੈਮਰਿਆਂ ਨੂੰ ਚਲਾਉਣ ਅਤੇ ਪੋਲਿੰਗ ਬੂਥਾਂ ‘ਤੇ ਹੋਣ ਵਾਲੀ ਹਰ ਗਤੀਵਿਧੀ ‘ਤੇ ਸਖ਼ਤ ਨਜ਼ਰ ਰੱਖਣ ਲਈ ਪ੍ਰਸ਼ਾਸਨ ਵੱਲੋਂ ਸਟਾਫ਼ ਦੀ ਨਿਯੁਕਤੀ ਕੀਤੀ ਗਈ।
ਸਵੇਰ ਤੋਂ ਹੀ ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ, ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਸਪ੍ਰੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਆਸ਼ਿਕਾ ਜੈਨ, ਏ.ਡੀ.ਸੀ.ਪੀ ਸੁਹੇਲ ਮੀਰ ਸਮੇਤ ਸੀਨੀਅਰ ਅਧਿਕਾਰੀਆਂ ਨੇ ਪੁਲਿਸ ਅਬਜ਼ਰਵਰਾਂ ਡਾ.ਵਿਕਰਮ ਸਿੰਘ ਮਾਨ, ਡਾ.ਐਨ.ਕੋਲਾਂਚੀ ਦੇ ਨਾਲ ਸੀ.ਟੀ. ਇੰਸਟੀਚਿਊਟ ਮਕਸੂਦਾਂ ਵਿਖੇ ਸਥਾਪਤ ਵੈਬਕਾਸਟਿੰਗ ਕੰਟਰੋਲ ਰੂਮ ਦਾ ਦੌਰਾ ਕੀਤਾ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਬੂਥਾਂ ‘ਤੇ ਤਾਇਨਾਤ ਸਟਾਫ਼ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਵੀ ਦਿੱਤੇ।
ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਾਂਤਮਈ ਅਤੇ ਨਿਰਪੱਖ ਵੋਟਿੰਗ ਦੀ ਦ੍ਰਿੜ ਵਚਨਬੱਧਤਾ ਤਹਿਤ ਸੌ ਫੀਸਦੀ ਪੋਲਿੰਗ ਬੂਥਾਂ ‘ਤੇ ਵੈਬਕਾਸਟਿੰਗ ਨੂੰ ਯਕੀਨੀ ਬਣਾਉਣ ਲਈ ਵੈੱਬ ਕੈਮਰੇ, ਵਾਈ-ਫਾਈ ਰਾਊਟਰ ਅਤੇ ਸਟਾਫ਼ ਨੂੰ ਪੋਲਿੰਗ ਪ੍ਰਕਿਰਿਆ ‘ਤੇ ਸਖ਼ਤ ਨਜ਼ਰ ਰੱਖਣ ਲਈ ਲਗਾਇਆ ਗਿਆ ਸੀ। ਇਨ੍ਹਾਂ ਬੂਥਾਂ ‘ਤੇ ਪੋਲਿੰਗ ਪ੍ਰਕਿਰਿਆ ਦੀ ਲਾਈਵ ਨਿਗਰਾਨੀ ਯਕੀਨੀ ਬਣਾਈ ਗਈ, ਜਿਸ ‘ਤੇ ਬਕਾਇਦਾ ਸੀਨੀਅਰ ਅਧਿਕਾਰੀਆਂ ਵੱਲੋਂ ਨਜ਼ਰ ਰੱਖੀ ਗਈ ।

LEAVE A REPLY

Please enter your comment!
Please enter your name here