ਹਰਿਆਣਾ ਸਰਕਾਰ ਨੇ ਗੁਰਮੀਤ ਰਾਮ ਰਹੀਂਮ ਨੂੰ ਦਿੱਤੀ ਜ਼ੈੱਡ ਪਲੱਸ ਸ਼੍ਰੇਣੀ ਦੀ ਸੁਰੱਖਿਆ

ਚੰਡੀਗੜ੍ਹ: ( ਦ ਸਟੈਲਰ ਨਿਊਜ਼),ਰਿਪੋਰਟ: ਜੋਤੀ ਗੰਗੜ੍ਹ। ਹਰਿਆਣਾ ਸਰਕਾਰ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਜ਼ੈੱਡ ਪਲੱਸ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਹੈ। ਏਡੀਜੀਪੀ (ਸੀਆਈਡੀ) ਦੀ ਰਿਪੋਰਟ ਦੇ ਆਧਾਰ ‘ਤੇ ਦੱਸਿਆ ਗਿਆ ਸੀ ਕਿ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਗੁਰਮੀਤ ਰਾਮ ਰਹੀਮ ਨੂੰ ਖਾਲਿਸਤਾਨ ਪੱਖੀ ਕਾਰਕੁਨਾਂ ਤੋਂ ਜਾਨ ਦਾ ਖ਼ਤਰਾ ਹੈ। ਇਸ ਸਬੰਧੀ ਹਾਈ ਕੋਰਟ ਨੂੰ ਵੀ 6 ਫਰਵਰੀ ਨੂੰ ਪੱਤਰ ਜਾਰੀ ਕਰਕੇ ਜਾਣੂ ਕਰਵਾਇਆ ਗਿਆ ਸੀ।

Advertisements

ਇਸ ਤੋਂ ਬਾਅਦ ਹੀ ਹਰਿਆਣਾ ਸਰਕਾਰ ਨੇ ਡੇਰਾ ਮੁਖੀ ਨੂੰ ਵੀਆਈਪੀ ਸੁਰੱਖਿਆ ਦੇ ਹੁਕਮ ਦਿੱਤੇ ਹਨ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪੇਸ਼ ਕੀਤੇ ਗਏ ਰਿਕਾਰਡ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਡੇਰਾ ਮੁਖੀ ਨੂੰ ਖਾਲਿਸਤਾਨ ਪੱਖੀ ਅਨਸਰਾਂ ਤੋਂ ਖਤਰਾ ਹੈ। ਇਸ ਕਾਰਨ ਰਾਜ ਸਰਕਾਰ ਨੇ ਰਾਮ ਰਹੀਮ ਨੂੰ ਫਰਲੋ ‘ਤੇ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਜ਼ੈੱਡ+ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਹੈ। ਰਿਕਾਰਡ ਦੀ ਪੜਤਾਲ ਤੋਂ ਪਤਾ ਲੱਗਾ ਹੈ ਕਿ ਐਡਵੋਕੇਟ ਜਨਰਲ (ਏਜੀ) ਦੀ ਕਾਨੂੰਨੀ ਰਾਏ ਲੈਣ ਤੋਂ ਬਾਅਦ ਡੇਰਾ ਮੁਖੀ ਨੂੰ ਰਿਹਾਅ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਸੀ।

LEAVE A REPLY

Please enter your comment!
Please enter your name here