ਯੂਕਰੇਨ ਵਿੱਚ ਫਸੇ ਨੌਜ਼ਵਾਨ ਦੇ ਪਰਿਵਾਰ ਨੇ ਸਰਕਾਰ ਨੂੰ ਮੱਦਦ ਲਈ ਲਗਾਈ ਗੁਹਾਰ, ਟਿਕਟ ਦਾ ਪ੍ਰਬੰਧ ਕਰਨ ਦੀ ਕੀਤੀ ਮੰਗ

ਦਿੱਲੀ ( ਦ ਸਟੈਲਰ ਨਿਊਜ਼ ), ਰਿਪੋਰਟ: ਜੋਤੀ ਗੰਗੜ੍ਹ। ਰੂਸ ਅਤੇ ਯੂਕਰੇਨ ਵਿਚਾਲੇ ਜੰਗ ਦੇ ਖਤਰੇ ਕਾਰਨ ਉਥੇ ਰਹਿੰਦੇ ਭਾਰਤੀ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਵਿਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਭਾਰਤ ਸਰਕਾਰ ਵੱਲੋਂ ਬੀਤੇ ਦਿਨ ਵਿਦਿਆਰਥੀਆਂ ਨੂੰ ਯੂਕਰੇਨ ਵਿਚੋਂ ਪਰਤਣ ਲਈ ਜਾਰੀ ਕੀਤੇ ਦਿਸ਼ਾ ਨਿਰਦੇਸ਼ਾਂ ਪਿੱਛੋਂ ਵਿਦਿਆਰਥੀਆਂ ਦੇ ਪਰਤਣ ਦਾ ਸਿਲਸਲਾ ਵੀ ਜਾਰੀ ਹੋ ਗਿਆ ਹੈ। ਇਸੇ ਦੌਰਾਨ ਰਾਜਪੁਰਾ ਦੇ ਇਕ ਪਰਿਵਾਰ ਨੇ ਸਰਕਾਰ ਅੱਗੇ ਮਦਦ ਦੀ ਗੁਹਾਰ ਲਗਾਈ ਹੈ।

Advertisements

ਮਾਪਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਟਿਕਟ ਜੋਗੇ ਪੈਸੇ ਨਹੀਂ ਹਨ ਤੇ ਉਹ ਯੂਕਰੇਨ ਰਹਿੰਦੇ ਆਪਣੇ ਪੁੱਤ ਲਈ ਫਿਕਰਮੰਦ ਹਨ। ਇਸ ਲਈ ਉਨ੍ਹਾਂ ਦੇ ਪੁੱਤ ਦੀ ਵਾਪਸੀ ਲਈ ਟਿਕਟ ਦਾ ਪ੍ਰਬੰਧ ਕੀਤਾ ਜਾਵੇ। ਉਧਰ, ਯੂਕਰੇਨ ਦੇ ਲਵੀਵ ਸੂਬੇ ਵਿਚ ਲਵੀਬ ਨੈਸ਼ਨਲ ਮੈਡੀਕਲ ਯੂਨੀਵਰਸਿਟੀ ਵਿਚ ਐੱਮਬੀਬੀਐੱਸ ਦੇ ਤੀਜੇ ਵਰ੍ਹੇ ਦੀ ਪੜ੍ਹਾਈ ਕਰ ਰਹੇ ਅਬੋਹਰ ਦੇ 2 ਵਿਦਿਆਰਥੀ ਵਤਨ ਪਰਤ ਆਏ। ਇਸ ਦੌਰਾਨ ਹੋਰ ਵਿਦਿਆਰਥੀਆਂ ਦੀ ਵਾਪਸੀ ਦਾ ਸਿਲਸਲਾ ਵੀ ਜਾਰੀ ਹੈ।

LEAVE A REPLY

Please enter your comment!
Please enter your name here