ਕੇਂਦਰੀ ਜੇਲ੍ਹ ਹੁਸ਼ਿਆਰਪੁਰ ਵਿਖੇ ਲਗਾਇਆ ਮੈਡੀਕਲ ਕੈਂਪ, ਹਵਾਲਾਤੀਆਂ ਤੇ ਕੈਦੀਆਂ ਦਾ ਕੀਤਾ ਗਿਆ ਚੈਕਅੱਪ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਅਮਰਜੋਤ ਭੱਟੀ, ਜਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦੀ ਅਗਵਾਈ ਹੇਠ ਅਪਰਾਜਿਤਾ ਜੋਸ਼ੀ, ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਵਲੋਂ 24 ਫਰਵਰੀ ਨੂੰ ਕੇਂਦਰੀ ਜੇਲ੍ਹ, ਹੁਸ਼ਿਆਰਪੁਰ ਵਿਖੇ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੈਡੀਕਲ ਕੈਂਪ ਦੌਰਾਨ ਸਿਵਲ ਹਸਪਤਾਲ ਦੀ ਮੈਡੀਕਲ ਟੀਮ ਡਾ. ਮਨਮੋਹਨ ਸਿੰਘ, ਡਾ. ਸੌਰਵ, ਡਾ. ਜਸਦੀਪ ਕੌਰ, ਡਾ. ਬਲਦੇਵ, ਡਾ. ਰਾਜ ਅਤੇ ਡਾ. ਚਿੱਤਰਾ ਵਲੋਂ ਜੇਲ੍ਹ ਵਿੱਚ ਬੰਦ ਹਵਾਲਾਤੀਆ ਤੇ ਕੈਦੀਆਂ ਦਾ ਫਰੀ ਚੈਕਅੱਪ ਕੀਤਾ ਗਿਆ, ਜਿਵੇਂ ਕਿ ਚਮੜੀ ਦੇ ਰੋਗ, ਅੱਖਾਂ ਦਾ ਚੈਕਅੱਪ, ਬੁਖਾਰ, ਖਾਂਸੀ, ਜੁਕਾਮ, ਅੱਖਾਂ ਦੇ ਰੋਗਾਂ, ਹੱਡੀਆ, ਦੰਦਾਂ, ਮਾਨਸਿਕ ਰੋਗਾਂ ਦੇ ਮਾਹਿਰ ਅਤੇ ਗਾਇਨੀਕੋਲੋਜਿਸਟ ਅਤੇ ਹੋਰ ਬਿਮਾਰੀਆਂ ਦੇ ਮਾਹਿਰ ਡਾਕਟਰਾਂ ਵਲੋਂ ਚੈਕਅੱਪ ਕੀਤਾ ਗਿਆ। ਡਾਕਟਰਾਂ ਦੀ ਟੀਮ ਵਲੋਂ ਚੈਕਅੱਪ ਦੌਰਾਨ ਹਵਾਲਾਤੀਆਂ ਤੇ ਕੈਦੀ ਮਰੀਜ਼ਾਂ ਨੂੰ ਮੁਫਤ ਦਵਾਈਆਂ ਵੀ ਮੁਹੱਇਆ ਕੀਤੀਆ ਗਈਆ। ਡਾਕਟਰਾਂ ਦੀ ਟੀਮ ਦਾ ਧੰਨਵਾਦ ਕਰਦੇ ਹੋਏ ਅਪਰਾਜਿਤਾ ਜੋਸ਼ੀ ਕਿਹਾ ਕਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਵਲੋਂ ਇਹ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ ਤਾਂ ਜੋ ਹਵਾਲਾਤੀਆਂ ਤੇ ਕੈਦੀਆਂ ਦੀ ਬਿਮਾਰੀਆਂ ਤੋਂ ਬਚਾਅ ਹੋ ਸਕੇ।

Advertisements

ਇਸ ਮੈਡੀਕਲ ਕੈਂਪ ਦੌਰਾਨ ਅਨੁਰਾਗ ਕੁਮਾਰ ਯਾਦਵ ਸੁਪਰਡੈਂਟ, ਕੇਂਦਰੀ ਜੇਲ, ਹੁਸ਼ਿਆਰਪੁਰ, ਸਰਬਜੀਤ ਸਿੰਘ ਡਿਪਟੀ ਸੁਪਰਡੈਂਟ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਵਲੋਂ ਪਵਨ ਕੁਮਾਰ ਹਾਜ਼ਿਰ ਸਨ। ਇਸ ਮੌਕੇ ਤੇ ਦੱਸਿਆ ਗਿਆ ਕਿ ਜਿਲ੍ਹਾ ਪੱਧਰ ਅਤੇ ਸਬ ਡਵੀਜਨ ਪੱਧਰ ਤੇ ਕਚਿਹਰੀਆਂ ਵਿੱਚ ਮਿਤੀ 12 ਮਾਰਚ ਨੂੰ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਲੋਕ ਅਦਾਲਤ ਵਿੱਚ ਪੈਂਡਿੰਗ ਅਤੇ ਪੀ ਲੀਟੀਗੇਟਿਵ ਕੇਸਾਂ ਨੂੰ ਸੁਣਿਆ ਜਾਵੇਗਾ ਅਤੇ ਕੋਰਟ ਦੁਆਰਾ ਦੋਵਾਂ ਧਿਰਾ ਦੇ ਰਾਜੀਨਾਮੇ ਰਾਹੀਂ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ ਅਤੇ ਇਹ ਵੀ ਦੱਸਿਆ ਕਿ ਲੋਕ ਅਦਾਲਤ ਵਿੱਚ ਕੇਸ ਦਾ ਫੈਸਲਾ ਅੰਤਿਮ ਹੁੰਦਾ ਹੈ। ਇਸ ਦੀ ਕੋਈ ਅਪੀਲ ਨਹੀਂ ਹੁੰਦੀ ਅਤੇ ਇਸ ਨਾਲ ਧਨ ਅਤੇ ਸਮੇਂ ਦੀ ਬੱਚਤ ਹੁੰਦੀ ਹੈ। ਕੇਸ ਵਿੱਚ ਲਗਾਈ ਗਈ ਕੋਰਟ ਫੀਸ ਵਾਪਸ ਹੋ ਜਾਦੀ ਹੈ।

LEAVE A REPLY

Please enter your comment!
Please enter your name here