ਪਿੰਡ ਅੱਜੋਵਾਲ ਦੇ ਗੁਰਦੁਆਰਾ ਸਾਹਿਬ ਲਈ ਬਰਤਨ ਕੀਤੇ ਦਾਨ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪਿੰਡ ਅੱਜੋਵਾਲ ਦੇ ਮਹੱਲਾ ਸ਼ਿਗਲੀਗਰ, ਪ੍ਰੀਤ ਨਗਰ ਵਿਖੇ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਲਈ ਲੰਗਰ ਤਿਆਰ ਕਰਨ ਅਤੇ ਵਰਤਾਉਣ ਲਈ ਲੋੜੀਂਦੇ ਬਰਤਨ ਦਾਨ ਕੀਤੇ ਗਏ । ਇਸ ਮੌਕੇ ਤੇ ਗੁਰਦੁਆਰੇ ਦੇ ਪ੍ਰਧਾਨ ਸ.ਪ੍ਰਧਾਨ ਸਿੰਘ ਅਤੇ ਸ਼ਿਗਲੀਗਰ ਵੈਲਫੇਅਰ ਸੁਸਾਇਟੀ ਦੇ ਮੈਂਬਰਾਂ ਪੰਚ ਗਿਆਨ ਸਿੰਘ , ਮਹਿੰਦਰ ਸਿੰਘ ਅਤੇ ਜੁਗਿੰਦਰ ਸਿੰਘ ਦੱਸਿਆ ਕਿ ਗੁਰੂ ਨਾਨਕ ਇੰਟਰਨੈਸ਼ਨਲ ਐਜ਼ੂਕੇਸ਼ਨਲ ਟਰੱਸਟ ਯੂਕੇ ਇਨਾਂ ਝੁੱਗੀਆਂ ਵਿਚ ਰਹਿ ਬੱਚਿਆਂ ਨੂੰ ਵਿੱਦਿਆ ਹਾਸਲ ਕਰਨ ਲਈ ਸਹਾਇਤਾ ਕਰ ਰਹੀ ਹੈ। ਉਨ੍ਹਾਂ ਨੇ ਸਮੂਹ ਦਾਨੀ ਸੱਜਣਾਂ ਦਾ ਧੰਨਵਾਦ ਕੀਤਾ । ਉਨ੍ਹਾਂ ਦੱਸਿਆ ਇਸ ਗੁਰਦੁਆਰਾ ਸਾਹਿਬ ਦੀ ਇਮਾਰਤ ਅਤੇ ਲੰਗਰ ਵਰਤਾਉਣ ਵਾਲਾ ਸਥਾਨ ਖਸਤਾਹਾਲ ਵਿੱਚ ਹੈ ਅਤੇ ਸਮਾਗਮਾਂ ਦੋਰਾਨ ਕਠਨਾਈਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਨੇ ਦਾਨੀ ਸੱਜਣਾਂ ਨੂੰ ਗੁਰਦੁਆਰਾ ਸਾਹਿਬ ਦੀ ਇਮਾਰਤ ਦੀ ਮੁਰੰਮਤ ਲਈ ਵੀ ਸਹਿਯੋਗ ਦੇਣ ਦੀ ਅਪੀਲ ਕੀਤੀ।

Advertisements

ਇਸ ਮੌਕੇ ਤੇ ਪ੍ਰੋਫੈਸਰ ਬਹਾਦਰ ਸਿੰਘ ਸੁਨੇਤ ਪ੍ਰਧਾਨ ਗੁਰੂ ਨਾਨਕ ਇੰਟਰਨੈਸ਼ਨਲ ਐਜ਼ੂਕੇਸ਼ਨਲ ਟਰੱਸਟ ਨੇ ਦੱਸਿਆ ਕਿ ਟਰੱਸਟ ਦੇ ਚੇਅਰਮੈਨ ਇੰਗਲੈਂਡ ਨਿਵਾਸੀ ਰਣਜੀਤ ਸਿੰਘ ਓਬੀਈ ਅਤੇ ਟਰੱਸਟ ਦੇ ਪ੍ਰਬੰਧਕਾਂ ਟਰੱਸਟੀ ਜੇ ਐਸ ਆਹਲੂਵਾਲੀਆ ਦੀ ਸਰਪ੍ਰਸਤੀ ਹੇਠ ਇਥੇ ਰਹਿ ਰਹੇ ਲੋਕਾਂ ਦੇ ਜੀਵਨ ਪੱਧਰ ਉੱਚਾ ਚੁੱਕਣ ਲਈ ਹਰ ਸੰਭਵ ਮਦਦ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਲੰਗਰ ਲਈ ਲੋੜੀਂਦੇ ਬਰਤਨ ਲੁਧਿਆਣਾ ਦੇ ਸਮਾਜ ਸੇਵੀ ਸਰਦਾਰ ਜਗਮੋਹਨ ਸਿੰਘ ਅਤੇ ਸੁਖਦੇਵ ਸਿੰਘ ਲਾਜ ਵੱਲੋਂ ਦਾਨ ਕੀਤੇ ਗਏ ਹਨ। ਇਸ ਮੌਕੇ ਤੇ ਪ੍ਰਿੰਸੀਪਲ ਰਚਨਾ ਕੌਰ ਅਤੇ ਮਾਸਟਰ ਗੁਰਪ੍ਰੀਤ ਸਿੰਘ ਨੇ ਇਕੱਤਰ ਹੋਏ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਵਿਦਿਆ ਦੇਣ ਤਾਂ ਕਿ ਉਨਾਂ ਦੀ ਆ ਰਹੀ ਪੀੜ੍ਹੀ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ। ਇਸ ਮੌਕੇ ਤੇ ਜਤਿੰਦਰ ਕੌਰ , ਪਿ੍ਰੰ.ਅਵਨਿੰਦਰ ਕੋਰ , ਸਕੂਲ ਸਟਾਫ ਅਤੇ ਹੋਰ ਇਲਾਕੇ ਦੇ ਪੰਤਵੰਤੇ ਸੱਜਣ ਹਾਜ਼ਰ ਸਨ।

LEAVE A REPLY

Please enter your comment!
Please enter your name here