ਯੁਕਰੇਨ ’ਚ ਫਸੇ ਹੁਸ਼ਿਆਰਪੁਰ ਜ਼ਿਲ੍ਹੇ ਨਾਲ ਸਬੰਧਤ ਵਿਅਕਤੀਆਂ ਲਈ ਹੈਲਪਲਾਈਨ ਨੰਬਰ 01882-220301 ਜਾਰੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਯੁਕਰੇਨ ਵਿਚ ਫਸੇ ਜ਼ਿਲ੍ਹੇ ਨਾਲ ਸਬੰਧਤ ਵਿਦਿਆਰਥੀਆਂ ਅਤੇ ਹੋਰ ਵਿਅਕਤੀਆਂ ਦੀ ਜਾਣਕਾਰੀ ਇਕੱਤਰ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਨੇ ਮੋਹਰੀ ਭੂਮਿਕਾ ਨਿਭਾਉਂਦਿਆਂ ਸ਼ੁੱਕਰਵਾਰ ਨੂੰ ਇਕ ਹੈਲਪਲਾਈਨ ਨੰਬਰ 01882-220301 ਜਾਰੀ ਕੀਤਾ ਹੈ, ਤਾਂ ਜੋ ਅਜਿਹੇ ਵਿਅਕਤੀਆਂ ਦੀ ਜਾਣਕਾਰੀ ਰਾਜ ਸਰਕਾਰ ਰਾਹੀਂ ਸਬੰਧਤ ਅਧਿਕਾਰੀਆਂ ਨੂੰ ਭੇਜੀ ਜਾ ਸਕੇ।

Advertisements

ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਨਾਲ ਸਬੰਧਤ ਯੁਕਰੇਨ ਵਿਚ ਫਸੇ ਵਿਅਕਤੀਆਂ ਦੀ ਸੂਚਨਾ ਇਸ ਲਈ ਇਕੱਤਰ ਕੀਤੀ ਜਾ ਰਹੀ ਹੈ, ਤਾਂ ਜੋ ਇਹ ਸੂਚਨਾ ਮੰਗੇ ਜਾਣ ’ਤੇ ਰਾਜ ਸਰਕਾਰ ਰਾਹੀਂ ਵਿਦੇਸ਼ ਮੰਤਰਾਲੇ ਨੂੰ ਸਮੇਂ ਸਿਰ ਮੁਹੱਈਆ ਕਰਵਾਈ ਜਾ ਸਕੇ ਅਤੇ ਕਿਸੇ ਪ੍ਰਕਾਰ ਦੀ ਦੇਰੀ ਨਾ ਹੋਵੇ।  ਡਿਪਟੀ ਕਮਿਸ਼ਨਰ ਨੇ ਅਪੀਲ ਕਰਦਿਆਂ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਨਾਲ ਸਬੰਧਤ ਜਿਹੜੇ ਵਿਅਕਤੀਆਂ ਦੇ ਪਰਿਵਾਰਕ ਮੈਂਬਰ ਯੁਕਰੇਨ ਵਿਚ ਫਸੇ ਹਨ, ਉਹ ਇਸ ਹੈਲਪਲਾਈਨ ਨੰਬਰ ਤੋਂ ਇਲਾਵਾ ਡਿਪਟੀ ਕਮਿਸ਼ਨਰ ਦਫ਼ਤਰ ਦੇ ਕਮਰਾ ਨੰਬਰ 105 ਵਿਚ ਦਫ਼ਤਰੀ ਸਮੇਂ ਦੌਰਾਨ ਸੂਚਨਾ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਸੂਚਨਾ ਵਿਚ ਯੁਕਰੇਨ ਗਏ ਵਿਅਕਤੀ ਦਾ ਨਾਮ, ਪਿਤਾ ਦਾ ਨਾਮ, ਪਾਸਪੋਰਟ ਨੰਬਰ, ਯੂਨੀਵਰਸਿਟੀ/ਕਾਲਜ ਦਾ ਨਾਮ, ਯੁਕਰੇਨ ਵਿਚ ਉਨ੍ਹਾਂ ਦੀ ਰਿਹਾਇਸ਼ ਦਾ ਪਤਾ ਆਦਿ ਸਮੇਤ ਵੱਧ ਤੋਂ ਵੱਧ ਜਾਣਕਾਰੀ ਸਾਂਝੀ ਕੀਤੀ ਜਾਵੇ।

LEAVE A REPLY

Please enter your comment!
Please enter your name here