Tuesday, October 27, 2026
Home Hoshiarpur ਜ਼ਿਲ੍ਹੇ ਵਿੱਚ ਕੋਵਿਡ-19 ਦੇ  19 ਪਾਜੇਟਿਵ ਮਰੀਜ 

ਜ਼ਿਲ੍ਹੇ ਵਿੱਚ ਕੋਵਿਡ-19 ਦੇ  19 ਪਾਜੇਟਿਵ ਮਰੀਜ 

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1839 ਨਵੇਂ ਸੈਪਲ ਲੈਣ ਨਾਲ ਅਤੇ 1872 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 19 ਪਾਜੇਟਿਵ ਮਰੀਜ ਆਏ ਹਨ । ਉਨਾਂ ਦੱਸਿਆ ਕਿ ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਪਲਾਂ ਵਿੱਚੋ 37885 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2857 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 40742 ਹੋ ਗਏ ਹਨ । ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1108388 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 1067930 ਸੈਪਲ ਨੈਗਟਿਵ ਹਨ । ਜਦ ਕਿ 4381 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 1092 ਹੈ । ਐਕਟਿਵ ਕੇਸਾ ਦੀ ਗਿਣਤੀ 80 ਹੈ, ਜਦਕਿ ਠੀਕ ਹੋਏ ਮਰੀਜਾਂ ਦੀ ਗਿਣਤੀ 39570 ਹੈ।

Advertisements

ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਮੀਡੀਆ ਰਾਹੀਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਭਾਵੇਂ ਹੁਣ ਕਰੋਨਾ ਦੇ ਕੇਸਾਂ ਵਿੱਚ ਕਮੀ ਆਈ ਹੈ ,ਪਰ ਇਸ ਕਮੀ ਨੂੰ ਬਰਕਰਾਰ ਰੱਖਣ ਲਈ ਵੈਕਸੀਨੇਸ਼ਨ ਅਤੇ ਕੋਵਿਡ ਉਚਿਤ ਵਿਵਹਾਰ ਜਿਵੇਂ ਜਨਤਕ ਥਾਵਾਂ ਤੇ ਜਾਂ ਘਰ ਤੋਂ ਬਾਹਰ ਜਾਣ ਸਮੇਂ ਮਾਸਕ ਲਗਾਉਣਾ, ਸਮਾਜਿਕ ਦੂਰੀ ਅਤੇ ਸਮੇਂ ਸਮੇਂ ਸਿਰ ਹੱਥਾਂ ਦੀ ਸਫਾਈ ਰੱਖਣਾ ਆਦਿ ਕਰੋਨਾ ਤੋਂ ਬਚਾਓ ਦਾ ਕਾਰਗਰ ਉਪਰਾਲਾ ਹੈ ।

LEAVE A REPLY

Please enter your comment!
Please enter your name here