ਪਲੱਸ ਪੋਲੀਓ ਮੁਹਿੰਮ ਦੇ ਸੰਬੰਧ ਵਿੱਚ ਰਿਕਸ਼ਾ ਮਾਈਕਿੰਗ ਰੈਲੀ ਨੂੰ ਦਿਤੀ ਹਰੀ ਝੰਡੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): 0 ਤੋਂ 5 ਸਾਲ ਤੱਕ ਦੇ ਉਮਰ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ ਪਰਮਿੰਦਰ ਕੌਰ ਦੀ ਅਗਵਾਈ ਹੇਠ 27 ਫਰਵਰੀ, ਦਿਨ ਐਤਵਾਰ ਨੂੰ ਪੋਲੀਓ ਬੂਥ ਲਗਾਕੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ, ਇਸ ਦਾ ਪ੍ਰਗਟਾਵਾ ਦਫ਼ਤਰ ਸਿਵਲ ਸਰਜਨ, ਹੁਸ਼ਿਆਰਪੁਰ ਤੋਂ ਤਿੰਨ ਦਿਨਾਂ ਰਿਕਸ਼ਾ ਮਾਈਕਿੰਗ ਰੈਲੀ ਨੂੰ ਰਵਾਨਾ ਕਰਨ ਮੌਕੇ ਸਹਾਇਕ ਸਿਵਲ ਸਰਜਨ, ਹੁਸ਼ਿਆਰਪੁਰ ਡਾਕਟਰ ਪਵਨ ਕੁਮਾਰ ਨੇ ਕੀਤਾ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਟੀਕਾਕਰਨ ਅਫ਼ਸਰ ਡਾਕਟਰ ਸੀਮਾ ਗਰਗ ਨੇ ਦੱਸਿਆ ਕਿ ਜਿਲ੍ਹੇ ਦੇ 0-5 ਸਾਲ ਉਮਰ ਵਰਗ ਦੇ ਲਗਭਗ 152552 ਬੱਚਿਆਂ ਕਵਰ ਕਰਨ ਲਈ 751 ਬੂਥ ਲਗਾ ਜਾ ਰਹੇ ਹਨ, ਇਸ ਤੇ 3188 ਸਿਹਤ ਕਰਮਚਾਰੀ, ਆਸ਼ਾ ਵਰਕਰ ਅਤੇ ਆਗਣਵਾਂੜੀ ਵਰਕਰ ਲਗਾਏ ਗਏ ਹਨ ਅਤੇ 21 ਮੋਬਾਈਲ ਟੀਮਾਂ ਅਤੇ 25 ਟਰਾਂਜਿਟ ਬੂਥ ਲਗਾਏ ਗਏ ਹਨ। ਇਸ ਕੰਮ ਦੀ ਨਿਗਰਾਨੀ ਲਈ 168 ਸੁਪਰਵਾਈਜਰ ਲਗਾਏ ਗਏ ਹਨ।

Advertisements

ਉਨ੍ਹਾਂ ਨੇ ਕਿਹਾ ਕਿ ਬਿਨ੍ਹਾਂ ਸ਼ੱਕ ਸਾਡੇ ਦੇਸ਼ ਵਿੱਚੋਂ ਪੋਲੀਓ ਦਾ ਖਾਤਮਾ ਹੋ ਗਿਆ ਹੈ, ਪਰ ਫਿਰ ਵੀ ਸਾਡੇ ਗੁਆਂਢੀ ਦੇਸ਼ ਪਾਕਿਸਤਾਨ, ਅਫਗਾਨਿਸਤਾਨ, ਨਾਈਜੀਰੀਆ ਅਜੇ ਵੀ ਇਸ ਬਿਮਾਰੀ ਤੋਂ ਪੀੜਤ ਹਨ। “ਉਨ੍ਹਾਂ ਕਿਹਾ ਕਿ ਉਹ ਹਰੇਕ ਝੁੱਗੀ-ਝੌਂਪੜੀ ਅਤੇ ਵੱਧ ਖ਼ਤਰੇ ਵਾਲੇ ਖੇਤਰ ਨੂੰ ਕਵਰ ਕਰਨਗੇ ਤਾਂ ਜੋ ਇਕ ਵੀ ਬੱਚਾ ਇਸ ਦਵਾਈ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਸ ਮੁਹਿੰਮ ਦਾ ਸਮਰਥਨ ਕਰਨਾ ਚਾਹੀਦਾ ਹੈ ਅਤੇ ਆਪਣੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਉਣਾ ਚਾਹੀਦੀਆਂ ਹਨ। ਹੁਣ ਇਸ ਮੌਕੇ ਨਰਸਿੰਗ ਸਕੂਲ ਦੇ ਵਿਦਿਆਰਥਣਾਂ ਵੱਲੋਂ ਸਿਵਲ ਹਸਪਤਾਲ, ਹੁਸ਼ਿਆਰਪੁਰ ਵਿਖੇ ਇਕ ਜਾਗਰੂਕਤਾ ਰੈਲੀ ਕਰਕੇ ਲੋਕਾਂ ਨੂੰ ਇਸ ਬਾਰੇ ਜਾਗੂਰਕ ਕੀਤਾ।

LEAVE A REPLY

Please enter your comment!
Please enter your name here