ਯੂਕਰੇਨ ਵਿਚ ਫਸੇ ਕਪੂਰਥਲਾ ਵਾਸੀਆਂ ਲਈ ਹੈਲਪ ਲਾਇਨ ਨੰਬਰ ਜਾਰੀ

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ- ਗੌਰਵ ਮੜੀਆ। ਯੂਕਰੇਨ ਉੱਪਰ ਰੂਸ ਵਲੋਂ ਕੀਤੇ ਹਮਲੇ ਕਾਰਨ ਉੱਥੇ ਫਸੇ ਕਪੂਰਥਲਾ ਜਿਲ੍ਹੇ ਦੇ ਲੋਕਾਂ ਅਤੇ ਵਿਸ਼ੇਸ਼ ਕਰਕੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਲਈ ਜਿਲ੍ਹਾ ਪ੍ਰਸਾਸ਼ਨ ਵਲੋਂ ਹੈਲਪ ਲਾਇਨ ਨੰਬਰ ਜਾਰੀ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਦੱਸਿਆ ਕਿ ਜਿਲ੍ਹਾ ਪੱਧਰੀ ਕੰਟਰੋਲ ਰੂਮ 01822-292001 ਹੈ, ਜਿਸ ਲਈ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਅਦਿਤਿਆ ਉੱਪਲ ਨੂੰ ਨੋਡਲ ਅਧਿਕਾਰੀ ਵਜੋਂ ਨਾਮਜਦ ਕੀਤਾ ਗਿਆ ਹੈ।

Advertisements

ਇਸ ਤੋਂ ਇਲਾਵਾ ਫਗਵਾੜਾ ਸਬ ਡਿਵੀਜ਼ਨ ਨਾਲ ਸਬੰਧਿਤ ਲੋਕ ਹੈਲਪਲਾਇਨ ਨੰਬਰ 01824-260201 ਉੱਪਰ ਯੂਕਰੇਨ ਵਿਚ ਫਸ਼ੇ ਲੋਕਾਂ ਬਾਰੇ ਜਾਣਕਾਰੀ ਦਿੱਤੀ ਜਾ ਸਕਦੀ ਹੈ। ਸੁਲਤਾਨਪੁਰ ਲੋਧੀ ਸਬ ਡਵੀਜ਼ਨ ਲਈ 01828-222525 ਨੰਬਰ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਭੁਲੱਥ ਲਈ 01822-244202 ਹੈਲਪਲਾਇਨ ਨੰਬਰ ਹੈ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਇਕ ਪ੍ਰੋਫਾਰਮਾ ਵੀ ਜਾਰੀ ਕੀਤਾ ਗਿਆ ਹੈ, ਜਿਸ ਰਾਹੀਂ ਲੋਕ ਯੂਕਰੇਨ ਵਿਚ ਫਸੇ ਵਿਅਕਤੀ ਦਾ ਨਾਮ, ਪਤਾ ਸਥਾਨਕ ਤੇ ਵਿਦੇਸ਼ੀ, ਸੰਪਰਕ ਨੰਬਰ ਸਥਾਨਕ ਦੇ ਵਿਦੇਸ਼ੀ, ਪਾਸਪੋਰਟ ਨੰਬਰ, ਸਬੰਧਿਤ ਵਿਦਿਅਕ ਸੰਸਥਾ ਆਦਿ ਬਾਰੇ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜਿਲ੍ਹਾ ਪ੍ਰਸ਼ਾਸ਼ਨ ਵਿਦੇਸ਼ ਵਿਚ ਫਸੇ ਹਰ ਜਿਲ੍ਹਾ ਵਾਸੀ ਦੀ ਹਰ ਸੰਭਵ ਸਹਾਇਤਾ ਕਰੇਗਾ ਤਾਂ ਜੋ ਉਨ੍ਹਾਂ ਨੂੰ ਸੁਰੱਖਿਅਤ ਘਰ ਲਿਆਂਦਾ ਜਾ ਸਕੇ।a

LEAVE A REPLY

Please enter your comment!
Please enter your name here