ਭਾਰਤ ਸਰਕਾਰ ਵੱਲੋਂ ਭੇਜਿਆਂ ਏਅਰ ਇੰਡੀਆਂ ਦਾ ਜਹਾਜ਼ 219 ਭਾਰਤੀਆਂ ਨੂੰ ਲੈ ਕੇ ਮੁੰਬਈ ਲਈ ਹੋਇਆਂ ਰਵਾਨਾ

ਦਿੱਲੀ ( ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਰੂਸੀ ਫੌਜੀ ਹਮਲੇ ਕਾਰਨ ਯੂਕਰੇਨ ਵਿੱਚ ਫਸੇ ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਉਣ ਲਈ ਭਾਰਤ ਸਰਕਾਰ ਵੱਲੋਂ ਕੋਸ਼ਿਸ਼ ਲਗਾਤਾਰ ਜਾਰੀ ਹੈ। ਜਿਸਦੇ ਕਾਰਣ ਭਾਰਤ ਸਰਕਾਰ ਵੱਲੋਂ ਛਤਰਪਤੀ ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਰੋਮਾਨੀਆ ਦੀ ਰਾਜਧਾਨੀ ਬੁਖਾਰੈਸਟ ਲਈ ਰਵਾਨਾ ਹੋਇਆ । ਮਿਲੀ ਜਾਣਕਾਰੀ ਦੇ ਅਨੁਸਾਰ, ਏਅਰ ਇੰਡੀਆ ਦਾ ਬੋਇੰਗ ਜਹਾਜ਼ ਦੇ ਅੱਜ ਸ਼ਾਮ 6.30 ਵਜੇ ਇਥੇ ਪੁੱਜਣ ਦੀ ਸੰਭਾਵਨਾ ਹੈ। ਇਹ ਜਹਾਜ਼ 219 ਭਾਰਤੀਆਂ ਨੂੰ ਲੈ ਕੇ ਮੁੰਬਈ ਲਈ ਰਵਾਨਾ ਹੋ ਗਿਆ ਹੈ। ਏਅਰ ਇੰਡੀਆ ਦੀ ਫਲਾਈਟ ਏਆਈ-1944 ਅੱਜ ਤੜਕੇ 3.38 ਵਜੇ ਮੁੰਬਈ ਤੋਂ ਰਵਾਨਾ ਹੋਈ ਸੀ ਅਤੇ ਕਰੀਬ 10.45 ਵਜੇ ਬੁਖਾਰੈਸਟ ਵਿੱਚ ਉਤਰਿਆ ਸੀ।

Advertisements

ਇਸ ਦੌਰਾਨ ਯੂਕਰੇਨ ਉਤੇ ਰੂਸ ਦੇ ਹਮਲੇ ਤੋਂ ਬਾਅਦ ਫਸੇ ਭਾਰਤੀ ਨਾਗਰਿਕਾਂ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਦਰਮਿਆਨ ਯੂਕਰੇਨ ਸਥਿਤ ਭਾਰਤੀ ਦੂਤਘਰ ਨੇ ਨਾਗਰਿਕਾਂ ਨੂੰ ਆਪਣੇ ਅਧਿਕਾਰੀਆਂ ਨਾਲ ਤਾਲਮੇਲ ਕੀਤੇ ਬਗ਼ੈਰ ਸਰਹੱਦੀ ਚੌਕੀਆਂ ‘ਤੇ ਨਾ ਜਾਣ ਲਈ ਕਿਹਾ ਹੈ। ਭਾਰਤੀ ਦੂਤਘਰ ਨੇ ਕਿਹਾ, ‘ਸਰਹੱਦੀ ਜਾਂਚ ਚੌਕੀਆਂ ‘ਤੇ ਸਥਿਤੀ ਸੰਵੇਦਨਸ਼ੀਲ ਹੈ। ਅਸੀਂ ਭਾਰਤੀ ਨਾਗਰਿਕਾਂ ਨੂੰ ਕੱਢਣ ਲਈ ਗੁਆਂਢੀ ਦੇਸ਼ਾਂ ਵਿੱਚ ਆਪਣੇ ਦੂਤਘਰਾਂ ਨਾਲ ਕੰਮ ਕਰ ਰਹੇ ਹਾਂ। ਸਾਨੂੰ ਭਾਰਤੀਆਂ ਨੂੰ ਕੱਢਣਾ ਮੁਸ਼ਕਲ ਹੋ ਰਿਹਾ ਹੈ, ਜੋ ਬਿਨਾਂ ਦੱਸੇ ਸਰਹੱਦੀ ਚੌਕੀਆਂ ‘ਤੇ ਪਹੁੰਚ ਗਏ ਹਨ।

LEAVE A REPLY

Please enter your comment!
Please enter your name here