ਪਲਸ ਪੋਲੀਓ ਮੁਹਿੰਮ ਦੇ ਪਹਿਲੇ ਦੋ ਦਿਨਾਂ ’ਚ 171565 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ : ਡੀ.ਸੀ.

ਜਲੰਧਰ ( ਦ ਸਟੈਲਰ ਨਿਊਜ਼)। ਜ਼ਿਲ੍ਹੇ ਵਿੱਚ 27 ਫਰਵਰੀ ਤੋਂ 1 ਮਾਰਚ ਤੱਕ ਚਲਾਈ ਜਾ ਰਹੀ ਪਲਸ ਪੋਲੀਓ ਦੀ ਵਿਸ਼ੇਸ਼ ਮੁਹਿੰਮ ਦੇ ਪਹਿਲੇ ਦੋ ਦਿਨਾਂ ਦੌਰਾਨ 0 ਤੋਂ 5 ਸਾਲ ਤੱਕ ਦੀ ਉਮਰ ਦੇ 171565 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ ।

Advertisements

ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਇਸ ਮੁਹਿੰਮ ਦੇ ਪਹਿਲੇ ਦਿਨ ਜ਼ਿਲ੍ਹੇ ਭਰ ਵਿੱਚ 1005 ਬੂਥ ਲਗਾ 0 ਤੋਂ 5 ਸਾਲ ਉਮਰ ਤੱਕ ਦੇ 64743 ਦਿਹਾਤੀ ਅਤੇ 31395 ਸ਼ਹਿਰੀ ਬੱਚਿਆਂ ਸਮੇਤ 96,138 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਜਦਕਿ ਸੋਮਵਾਰ ਨੂੰ ਦੂਜੇ ਦਿਨ ਸਿਹਤ ਟੀਮਾਂ ਵੱਲੋਂ ਘਰ-ਘਰ ਜਾ ਕੇ 75427 ਬੱਚਿਆਂ ਨੂੰ ਇਹ ਬੂੰਦਾਂ ਪਿਲਾਈਆਂ ਗਈਆਂ, ਜਿਨ੍ਹਾਂ ਵਿੱਚ 44863 ਦਿਹਾਤੀ ਅਤੇ 30564 ਸ਼ਹਿਰੀ ਬੱਚੇ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਮੰਗਲਵਾਰ ਨੂੰ ਵੀ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ-ਘਰ ਜਾ ਕੇ ਬੂੰਦਾਂ ਪਿਲਾਈਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਪਲਸ ਪੋਲੀਓ ਮੁਹਿੰਮ ਨੂੰ ਵੱਡੀ ਪੱਧਰ ’ਤੇ ਸਫ਼ਲ ਬਣਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਝੁੱਗੀ-ਝੌਂਪੜੀਆਂ ਤੇ ਇੱਟਾਂ ਭੱਠਿਆਂ ਨੇੜੇ ਰਹਿਣ ਵਾਲੀ ਪ੍ਰਵਾਸੀ ਆਬਾਦੀ ਨੂੰ ਵਿਸ਼ੇਸ਼ ਤੌਰ ‘ਤੇ ਕਵਰ ਕੀਤਾ ਜਾ ਰਿਹਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਿਹਤ ਟੀਮਾਂ ਦਾ ਸਹਿਯੋਗ ਕਰਨ।

LEAVE A REPLY

Please enter your comment!
Please enter your name here