ਬੁਲੱਟ ਮੋਟਰਸਾਈਕਲ ਦੇ ਸਾਈਲੈਂਸਰ ’ਚ ਫੇਰਬਦਲ ਕਰਕੇ ਪਟਾਕੇ ਚਲਾਉਣ ’ਤੇ ਪਾਬੰਦੀ

ਜਲੰਧਰ ( ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਪੁਲਿਸ (ਇਨਵੈਸਟੀਗੇਸ਼ਨ) ਜਲੰਧਰ ਜਸਕਿਰਨ ਸਿੰਘ ਤੇਜਾ ਵਲੋਂ ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਕਮਿਸ਼ਨਰੇਟ ਪੁਲਿਸ ਜਲੰਧਰ ਦੀ ਹਦੂਦ ਅੰਦਰ ਬੁੱਲਟ ਮੋਟਰਸਾਈਕਲ ਚਲਾਉਂਦੇ ਸਮੇਂ ਸਾਈਲੈਂਸਰ ਵਿੱਚ ਤਕਨੀਕੀ ਫੇਰਬਦਲ ਕਰਵਾ ਕੇ ਪਟਾਕੇ ਆਦਿ ਚਲਾਉਣ ਵਾਲੇ ਵਾਹਨ ਚਾਲਕਾਂ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ ਅਤੇ ਇਹ ਵੀ ਹੁਕਮ ਕੀਤਾ ਹੈ ਕਿ ਕੋਈ ਵੀ ਦੁਕਾਨਦਾਰ,ਆਟੋ ਕੰਪਨੀ ਵਲੋਂ ਨਿਰਧਾਰਿਤ ਕੀਤੇ ਮਾਪਦੰਡਾਂ ਦੇ ਵਿਰੁੱਧ ਤਿਆਰ ਕੀਤੇ ਸਾਈਲੈਂਸਰ ਨਹੀਂ ਵੇਚੇਗਾ ਅਤੇ ਨਾ ਹੀ ਕਿਸੇ ਮਕੈਨਿਕ ਵਲੋਂ ਸਾਈਲੈਂਸਰਾਂ ਵਿੱਚ ਤਕਨੀਕੀ ਫੇਰ ਬਦਲ ਕੀਤੇ ਜਾਣਗੇ।

Advertisements

ਇਹ ਹੁਕਮ 01.03.2022 ਤੋਂ 30.04.2022 ਤੱਕ ਲਾਗੂ ਰਹੇਗਾ।

LEAVE A REPLY

Please enter your comment!
Please enter your name here