ਜ਼ਿਲ੍ਹੇ ਵਿੱਚ ਕੋਵਿਡ-19 ਦੇ 5 ਨਵੇਂ ਕੇਸ ਸਾਹਮਣੇ ਆਏ

ਹੁਸ਼ਿਆਰਪੁਰ (ਦ ਸੈਟਲਰ ਨਿਊਜ਼): ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 814 ਨਵੇਂ ਸੈਪਲ ਲੈਣ ਨਾਲ ਅਤੇ 724 ਸੈਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 5 ਨਵੇਂ ਪਾਜੇਟਿਵ ਮਰੀਜ ਮਿਲੇ ਹਨ।

Advertisements

ਉਨਾਂ ਦੱਸਿਆ ਕਿ ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਪਲਾਂ ਵਿੱਚੋ 37918 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2859 ਪਾਜੇਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜੇਟਿਵ ਕੇਸ 40777 ਹੋ ਗਏ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1113034 ਹੈ ਤੇ ਲੈਬ ਤੋ ਪ੍ਰਾਪਤ ਰਿਪੋਰਟਾਂ ਅਨੁਸਾਰ 1073497 ਸੈਂਪਲ ਨੈਗਟਿਵ ਹਨ। ਜਦਕਿ 3427 ਸੈਂਪਲਾਂ ਦੀ ਰਿਪੋਰਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 1093 ਹੈ। ਐਕਟਿਵ ਕੇਸਾਂ ਦੀ ਗਿਣਤੀ 89 ਹੈ, ਜਦਕਿ ਠੀਕ ਹੋਏ ਮਰੀਜਾਂ ਦੀ ਗਿਣਤੀ 39595 ਹੈ।

LEAVE A REPLY

Please enter your comment!
Please enter your name here