ਜ਼ਿਲ੍ਹੇ ਵਿੱਚ ਕੋਵਿਡ-19 ਦਾ 1 ਪਾਜੇਟਿਵ ਮਰੀਜ 

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)।  ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਵਾਲੇ 1498 ਨਵੇਂ ਸੈਪਲ ਲੈਣ  ਨਾਲ ਅਤੇ 1102 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦਾ 01 ਪਾਜੇਟਿਵ ਮਰੀਜ ਆਇਆ ਹੈ।ਉਨਾਂ ਦੱਸਿਆ ਕਿ ਹੁਣ ਤੱਕ  ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ  ਜ਼ਿਲ੍ਹੇ ਦੇ ਸੈਪਲਾਂ ਵਿੱਚੋ 37920 ਹੈ  ਅਤੇ ਬਾਹਰਲੇ ਜ਼ਿਲਿਆਂ ਤੋਂ 2859 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 40779 ਹੋ ਗਏ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1116221 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 1075947 ਸੈਪਲ  ਨੈਗਟਿਵ ਹਨ ।  ਜਦ ਕਿ 4162 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 1093 ਹੈ। ਐਕਟਿਵ ਕੇਸਾ ਦੀ ਗਿਣਤੀ  46 ਹੈ, ਜਦਕਿ ਠੀਕ ਹੋਏ ਮਰੀਜਾਂ ਦੀ ਗਿਣਤੀ 39640 ਹੈ।

Advertisements

LEAVE A REPLY

Please enter your comment!
Please enter your name here