12 ਮਾਰਚ ਨੂੰ ਕਪੂਰਥਲਾ, ਫਗਵਾੜਾ, ਸੁਲਤਾਨਪੁਰ ਲੋਧੀ ਅਤੇ ਭੁੱਲਥ ਵਿੱਚ ਲਗੇਗੀ ਨੈਸ਼ਨਲ ਲੋਕ ਅਦਾਲਤ

ਪੂਰਥਲਾ (ਦ ਸਟੈਲਰ ਨਿਊਜ਼) ਰਿਪੋਰਟ:ਗੌਰਵ ਮੜੀਆ। ਅਮਰਿੰਦਰ ਸਿੰਘ ਗਰੇਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਦੇ ਨਿਰਦੇਸ਼ਾਂ ਅਨੁਸਾਰ 12 ਮਾਰਚ ਨੂੰ ਕਪੂਰਥਲਾ, ਫਗਵਾੜਾ, ਸੁਲਤਾਨਪੁਰ ਲੋਧੀ ਅਤੇ ਭੁੱਲਥ ਦੀਆਂ ਸਾਰੀਆਂ ਅਦਾਲਤਾਂ ਵਿੱਚ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਅਮਰਿੰਦਰ ਸਿੰਘ ਗਰੇਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਵੱਲੋਂ ਸਮੂਹ ਜੂਡੀਸ਼ੀਅਲ ਅਧਿਕਾਰੀਆਂ ਨੂੰ ਨੈਸ਼ਨਲ ਲੋਕ ਅਦਾਲਤ ਤੋਂ ਪਹਿਲਾਂ ਸਮੇਂ-ਸਮੇਂ ਤੇ ਪ੍ਰੀ-ਲੋਕ ਅਦਾਲਤਾਂ ਦੇ ਆਯੋਜਨ ਕਰਕੇ ਵੱਧ ਤੋਂ ਵੱਧ ਕੇਸ ਨਿਪਟਾਉਣ ਲਈ ਸਾਰੀਆਂ ਅਦਾਲਤਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।

Advertisements

ਉਨ੍ਹਾਂ ਦੱਸਿਆ ਕਿ ਨੈਸ਼ਨਲ ਲੋਕ ਅਦਾਲਤ ਦੌਰਾਨ ਕ੍ਰਿਮੀਨਲ ਕੰਪਾਉੂਂਡੇਬਲ ਕੇਸ, ਧਾਰਾ 138 ਐੱਨ.ਆਈ. ਐਕਟ, ਐੱਮ.ਏ.ਸੀ.ਟੀ. ਕੇਸ, ਵਿਵਾਹਿਕ/ਪਰਿਵਾਰਿਕ ਮਾਮਲੇ, ਲੇਬਰ ਮੈਟਰਜ਼, ਲੈਂਡ ਐਕੂਜ਼ੀਸ਼ਨ ਮੈਟਰਜ਼, ਸਿਵਲ ਕੇਸ, ਰੈਂਟ, ਬੈਂਕ ਰਿਕਵਰੀ, ਰੈਵਿਨਿਊ ਕੇਸ, ਬਿਜਲੀ ਅਤੇ ਪਾਣੀ ਬਿੱਲਾਂ ਸਬੰਧੀ, ਸਰਵਿਸ ਮੈਟਰ ਵਗੈਰਾ, ਕੇਸ ਸ਼ਾਮਿਲ ਕੀਤੇ ਜਾਣਗੇੇ। ਉਨ੍ਹਾਂ ਦੱਸਿਆ ਕਿ ਨੈਸ਼ਨਲ ਲੋਕ ਅਦਾਲਤਾਂ ਰਾਹੀਂ ਹੋਏ ਫੈਸਲੇ ਨੂੰ ਦੀਵਾਨੀ ਕੋਰਟ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੁੰਦੀ ਹੈ, ਇਸਦੇ ਫੈਸਲੇ ਖਿਲਾਫ ਕੋਈ ਅਪੀਲ ਨਹੀਂ ਹੁੰਦੀ, ਇਸਦੇ ਫੈਸਲੇ ਉਪਰੰਤ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵੀ ਵਾਪਿਸ ਹੋ ਜਾਂਦੀ ਹੈ। ਨੈਸ਼ਨਲ ਲੋਕ ਅਦਾਲਤ ਦਾ ਫੈਸਲਾ ਅੰਤਿਮ ਹੁੰਦਾ ਹੈ।

LEAVE A REPLY

Please enter your comment!
Please enter your name here