ਕਿਸਾਨ ਜਥੇਬੰਦੀਆਂ ਨੇ ਫੂਕਿਆ ਸਰਕਾਰ ਦਾ ਪੁਤਲਾ, ਬੀਬੀਐਮਬੀ ਵਿੱਚ ਪੰਜਾਬ ਦੀ ਨੁਮਾਇੰਦਗੀ ਨੂੰ ਖ਼ਤਮ ਕਰਨ ਦਾ ਵਿਰੋਧ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਕੇਂਦਰ ਦੀ ਮੋਦੀ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਵਿੱਚ ਪੰਜਾਬ ਦੀ ਪੱਕੀ ਮੈਂਬਰ ਵਜੋਂ ਨੁਮਾਇੰਦਗੀ ਖ਼ਤਮ ਕਰਨਾ ਰਾਜਾਂ ਦੇ ਅਧਿਕਾਰਾਂ ’ਤੇ ਹਮਲਾ ਹੈ, ਜੋ ਪੰਜਾਬ ਦੇ ਨਾਗਰਿਕ ਸਹਿਣ ਨਹੀਂ ਕਰਨਗੇ ਅਤੇ ਇਸ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ। ਕਿਸਾਨ ਜਥੇਬੰਦੀਆਂ ਵੱਲੋਂ ਹੁਸ਼ਿਆਰਪੁਰ ਬੱਸ ਸਟੈਂਡ ਦੇ ਸਾਹਮਣੇ ਬਾਬਾ ਭੀਮ ਰਾਓ ਅੰਬੇਦਕਰ ਚੌਕ ਵਿੱਚ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ । ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਪੰਜਾਬ ਵਿਰੋਧੀ ਨੀਤੀਆਂ ਦੀ ਸਪਸ਼ਟ ਝਲਕ ਮਿਲਦੀ ਹੈ। ਇਸ ਤੋਂ ਪਹਿਲਾਂ ਵੀ ਅਜਿਹੀ ਕੋਸ਼ਿਸ਼ ਤਿੰਨ ਖੇਤੀ ਕਾਲੇ ਕਾਨੂੰਨ ਬਣਾ ਕੇ ਸਰਕਾਰ ਨੇ ਸਾਜ਼ਿਸ਼ ਰਚੀ ਸੀ, ਜਿਸਦਾ ਕਿਸਾਨਾਂ ਨੇ ਡਟ ਕੇ ਵਿਰੋਧ ਕੀਤਾ ਤੇ ਸਰਕਾਰ ਨੂੰ ਵਾਪਿਸ ਲੈਣੇ ਪਏ ਸਨ।

Advertisements

ਕਿਸਾਨ ਆਗੂਆਂ ਨੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਰਾਹੀਂ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜਿਆ ਅਤੇ ਮੰਗ ਕੀਤੀ ਕਿ ਪਹਿਲਾਂ ਵਾਂਗੂ ਪੰਜਾਬ ਦੀ ਸ਼ਰਤੀਆ ਨੁਮਾਇੰਦਗੀ (ਪਾਵਰ ਨੁਮਾਇੰਦਗੀ) ਬਹਾਲ ਕੀਤੀ ਜਾਵੇ ਤਾਂ ਕਿ ਦੇਸ਼ ਦੇ ਸੰਘੀ ਢਾਂਚੇ ਨੂੰ ਬਚਾਇਆ ਜਾ ਸਕੇ। ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਸੰਯੁਕਤ ਕਿਸਾਨ ਮੋਰਚੇ ਵਲੋਂ ਕੀਤੇ ਜਾਣ ਵਾਲੇ ਸੰਘਰਸ਼ ਵਿਚ ਸ਼ਾਮਲ ਹੋਵਾਂਗੇ। ਇਸ ਮੌਕੇ ਕਾਮਰੇਡ ਸਾਥੀ ਗੁਰਮੇਸ਼ ਸਿੰਘ, ਮਾਸਟਰ ਦਵਿੰਦਰ ਸਿੰਘ ਕੱਕੋਂ, ਕਮਲਜੀਤ ਸਿੰਘ ਰਾਜਪੁਰ ਭਾਈਆਂ, ਗੁਰਮੀਤ ਸਿੰਘ, ਬਲਵੀਰ ਸਿੰਘ ਸੈਣੀ , ਸਤਪਾਲ ਨੰਗਲ ਸ਼ਹੀਦਾਂ, ਬਲਵਿੰਦਰ ਸਿੰਘ, ਪਰਸ਼ਨ ਸਿੰਘ, ਮਨਜੀਤ ਸਿੰਘ, ਬਲਰਾਜ ਸਿੰਘ ਬੈਂਸ ਲਹਿਲੀ ਕਲਾਂ, ਸੰਤੋਖ ਸਿੰਘ ਭੀਲੋਵਾਲ, ਸੱਤਪਾਲ ਸਿੰਘ ਸ਼ਹੀਦ ਅਤੇ ਜੋਗਿੰਦਰ ਲਾਲ ਭੱਟੀ ਰਾਜਪੁਰ ਭਾਈਆ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here