5ਵੀਂ, 8ਵੀਂ, 10ਵੀਂ ਅਤੇ 12ਵੀਂ ਸ੍ਰੇਣੀ ਦੇ ਗੈਰ ਹਾਜ਼ਰ ਪ੍ਰੀਖਿਆਰਥੀਆ ਲਈ ਮੁੜ ਪ੍ਰੀਖਿਆ ਦੇਣ ਦਾ ਸੁਨਹਿਰੀ ਮੌਕਾ

ਫਿਰੋਜ਼ਪੁਰ (ਦ ਸਟੈਲਰ ਨਿਊਜ਼): ਜ਼ਿਲ੍ਹਾ ਮੇਜਿਸਟਰੇਟ ਫਿਰੋਜ਼ਪੁਰ ਅ/ਧ 144 ਸੀ.ਆਰ.ਪੀ.ਸੀ. 1973 ਦੇ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰੀਖਿਆ ਕੇਂਦਰਾਂ ਦੇ ਇਰਦ-ਗਿਰਦ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਪ੍ਰੀਖਿਆ ਸਮੇਂ ਦੌਰਾਨ ਪ੍ਰੀਖਿਆ ਕੇਂਦਰ ਤੋਂ 200 ਮੀਟਰ ਦੇ ਅੰਦਰ ਜਾਣ ਜਾਂ ਇਕੱਠੇ ਹੋਣ ਤੇ ਪਾਬੰਦੀ ਲਗਾਈ ਗਈ ਹੈ।

Advertisements

ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਪੰਜਵੀ, ਅੱਠਵੀਂ, ਦਸਵੀਂ ਅਤੇ ਬਾਰਵੀਂ ਸ੍ਰੇਣੀ Term-1 ਦਸੰਬਰ 2021 ਦੌਰਾਨ ਗੈਰ ਹਾਜ਼ਰ ਹੋਏ ਪ੍ਰੀਖਿਆਰਥੀਆ ਦੀ ਮੁੜ ਪ੍ਰੀਖਿਆ ਦੇਣ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮੌਕਾ ਦਿੱਤਾ ਗਿਆ ਹੈ। ਹੁਣ ਪੰਜਵੀਂ ਅਤੇ ਅੱਠਵੀਂ ਸ੍ਰੇਣੀ ਦੀਆਂ ਪ੍ਰੀਖਿਆਵਾਂ ਮਿਤੀ 5 ਮਾਰਚ ਤੋਂ 8 ਮਾਰਚ 2022 ਤੱਕ ਅਤੇ ਦਸਵੀਂ/ਬਾਰਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ ਮਿਤੀ 24 ਮਾਰਚ ਤੋਂ 31 ਮਾਰਚ 2022 ਤੱਕ ਸਵੇਰੇ 10.30 ਵਜੇ ਬੋਰਡ ਵੱਲੋਂ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਿਰੋਜ਼ਪੁਰ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਗੁਰੂਹਰਸਹਾਏ ਅਤੇ ਸ਼ਹੀਦ ਗੁਰਦਾਸ ਰਾਮ ਮੈਮੋਰੀਅਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਖੇ ਕਰਵਾਈਆਂ ਜਾਣਗੀਆਂ। 

LEAVE A REPLY

Please enter your comment!
Please enter your name here