ਜਿਲ੍ਹਾ ਹੁਸ਼ਿਆਰਪੁਰ ਵਿੱਚ ਕੋਰੋਨਾ ਦੇ 6 ਨਵੇਂ ਕੇਸ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਜਿਲ੍ਹੇ ਵਿੱਚ ਕੋਵਿਡ-19 ਦੇ 6 ਨਵੇਂ ਮਰੀਜ਼ ਮਿਲੇ ਹਨ। ਕੋਵਿਡ-19 ਦੀ ਸਥਿਤੀ ਬਾਰੇ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 1593 ਨਵੇਂ ਸੈਂਪਲ ਲੈਣ ਨਾਲ ਅਤੇ 1558 ਸੈਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 6 ਨਵੇਂ ਪਾਜੇਟਿਵ ਮਰੀਜ ਸਾਹਮਣੇ ਆਏ ਹਨ।

Advertisements

ਉਨਾਂ ਦੱਸਿਆ ਕਿ ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਪਲਾਂ ਵਿੱਚੋ 37925 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2860 ਪਾਜੇਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜੇਟਿਵ ਕੇਸ 40785 ਹੋ ਗਏ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1117814 ਹੈ ਤੇ ਲੈਬ ਤੋ ਪ੍ਰਾਪਤ ਰਿਪੋਰਟਾਂ ਅਨੁਸਾਰ 1077500 ਸੈਂਪਲ ਨੈਗਟਿਵ ਹਨ, ਜਦਕਿ 4197 ਸੈਂਪਲਾਂ ਦੀ ਰਿਪੋਰਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 1093 ਹੈ। ਐਕਟਿਵ ਕੇਸਾਂ ਦੀ ਗਿਣਤੀ 34 ਹੈ, ਜਦਕਿ ਠੀਕ ਹੋਏ ਮਰੀਜਾਂ ਦੀ ਗਿਣਤੀ 39658 ਹੈ।

LEAVE A REPLY

Please enter your comment!
Please enter your name here