ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਨੇ ਕੇਂਦਰੀ ਜੇਲ੍ਹ ਵਿਖੇ ਕੈਦੀਆਂ ਦੀਆਂ ਮੁਸ਼ਕਿਲਾਂ ਸੁਣੀਆਂ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਸਚਿਨ ਸ਼ਰਮਾ ਮਾਨਯੋਗ ਇੰਚਾਰਜ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਦੀ ਕੇਂਦਰੀ ਜ਼ੇਲ੍ਹ ਦਾ ਦੌਰਾ ਕੀਤਾ ਗਿਆ। ਇਸ ਮੌਕ ਏਕਤਾ ਉੱਪਲ ਚੀਫ ਜੁਡੀਸ਼ੀਅਲ ਮੈਜਿਸਟਰੇਟ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ, ਜੇਲ੍ਹ ਸੁਪਰਡੰਟ ਪਰਵਿੰਦਰ ਸਿੰਘ, ਡਿਪਟੀ ਸੁਪਰਡੰਟ ਬਲਜੀਤ ਸਿੰਘ ਵੈਦ ਵੀ ਹਾਜ਼ਰ ਸਨ। ਇਸ ਦੌਰਾਨ ਜੱਜ ਸਾਹਿਬ ਨੇ ਕੇਂਦਰੀ ਜੇਲ੍ਹ ਵਿਖੇ ਹਵਾਲਾਤੀਆਂ/ਕੈਦੀਆਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਜੱਜ ਸਾਹਿਬ ਨੇ ਜੇਲ੍ਹ ਵਿਭਾਗ ਦੇ ਡਾਕਟਰਾਂ ਨੂੰ ਖਾਸ ਹਦਾਇਤਾਂ ਦਿੱਤੀਆਂ ਕਿ ਜੇਲ੍ਹ ਵਿੱਚ ਮੌਜੂਦ ਬੰਦੀਆਂ ਨੂੰ ਸਿਹਤ ਪੱਖੋਂ ਕਿਸੇ ਕਿਸਮ ਦੀ ਕੋਈ ਕਮੀ ਪੇਸ਼ੀ ਨਾ ਆਉਣ ਦਿੱਤੀ ਜਾਵੇ । ਉਨ੍ਹਾਂ ਦੇ ਰਹਿਣ ਸਹਿਣ, ਖਾਣ ਪੀਣ ਅਤੇ ਦਵਾਈਆਂ ਦੇ ਨਾਲ ਨਾਲ ਕਰੋਨਾ ਹਦਾਇਤਾਂ ਦਾ ਖਾਸ ਖਿਆਲ ਰੱਖਿਆ ਜਾਵੇ ਤਾਂ ਜ਼ੋ ਜੇਲ੍ਹ ਵਿੱਚ ਕਿਸੇ ਵੀ ਬੰਦੀ ਨੂੰ ਜਾਂ ਜੇਲ੍ਹ ਸਟਾਫ ਨੂੰ ਕਿਸੇ ਕਿਸਮ ਦੀ ਕੋਈ ਸਿਹਤ ਪੱਖੋਂ ਦਿੱਕਤ ਪੇਸ਼ ਨਾ ਆਵੇ । ਇਸ ਦੇ ਨਾਲ ਹੀ ਜੱਜ ਸਾਹਿਬ ਨੇ ਜੇਲ੍ਹ ਵਿੱਚ ਕਿੱਤਾ ਮੁਖੀ ਕੋਰਸ ਸ਼ੁਰੂ ਕਰਨ ਬਾਰੇ ਅਤੇ ਖੇਡਾਂ ਕਰਵਾਉਣ ਬਾਰੇ ਵੀ ਖਾਸ ਤਵੱਜੋਂ ਦੇ ਕੇ ਆਖਿਆ ਕਿ ਇਸ ਵਿਸ਼ੇ ਨੁੂੰ ਗੰਭੀਰਤਾ ਨਾਲ ਲਿਆ ਜਾਵੇ ।

Advertisements

ਇਸ ਤੋਂ ਬਾਅਦ ਜੱਜ ਸਾਹਿਬ ਨੇ ਜ਼ੇਲ੍ਹ ਵਿਖੇ ਬਣੀ ਰਸੋਈ ਦਾ ਅਤੇ ਇੱਥੇ ਬਣੇ ਖਾਣੇ ਦਾ ਨਿਰੀਖਣ ਕੀਤਾ। ਇਸ ਤੋਂ ਬਾਅਦ ਜੱਜ ਸਾਹਿਬ ਨੇ ਜਨਾਨਾ ਵਾਰਡ ਵਿੱਚ ਹਾਜ਼ਰ ਔਰਤਾਂ ਦੀਆਂ ਸਮੱਸਿਆਵਾਂ ਸੁਣੀਆਂ। ਅੰਤ ਵਿੱਚ ਜੱਜ ਸਾਹਿਬ ਨੇ ਜੇਲ੍ਹ ਵਿੱਚ ਬੰਦ ਹਵਾਲਾਤੀਆਂ ਅਤੇ ਕੈਦੀਆਂ ਨੂੰ ਸੰਬੋਧਨ ਕਰਦੇ ਹੋਏ ਇਹ ਕਿਹਾ ਕਿ ਤੁਸੀਂ ਇੱਥੋਂ ਦੇਸ਼ ਦੇ ਇੱਕ ਚੰਗੇ ਨਾਗਰਿਕ ਬਣ ਕੇ ਬਾਹਰ ਜਾਓ ਅਤੇ ਜ਼ਿੰਦਗੀ ਵਿੱਚ ਕੋਈ ਵੀ ਗਲਤ ਕੰਮ ਨਾ ਕਰਨ ਦਾ ਪ੍ਰਣ ਲਓ ਤਾਂ ਕਿ ਤੁਹਾਡੀ ਆਉਣ ਵਾਲੀ ਜ਼ਿੰਦਗੀ ਸੁਖਮਈ ਹੋਵੇ ਅਤੇ ਉਹ ਪ੍ਰਮਾਤਮਾ ਨੂੰ ਇਹੀ ਪ੍ਰਾਰਥਨਾ ਕਰਦੇ ਹਨ ਕਿ ਇੱਥੋਂ ਦੇ ਕਿਸੇ ਵੀ ਵਿਅਕਤੀ ਨੂੰ ਦੁਬਾਰਾ ਜੇਲ੍ਹ ਨਾ ਆਉਣਾ ਪਵੇ ਤਾਂ ਜ਼ੋ ਤੁਸੀਂ ਦੇਸ਼ ਦੇ ਇੱਕ ਚੰਗੇ ਨਾਗਰਿਕ ਬਣਦੇ ਹੋਏ ਦੇਸ਼ ਨੂੰ ਹੋਰ ਮਹਾਨ ਬਣਾਉਣ ਵਿੱਚ ਆਪਣਾ ਅਹਿਮ ਯੋਗਦਾਨ ਪਾਓ । ਇਸ ਦੇ ਨਾਲ ਜੱਜ ਸਾਹਿਬ ਨੇ ਇੱਥੇ ਮੌਜੂਦ ਸਾਰੇ ਅਫਸਰ ਸਾਹਿਬਾਨਾਂ ਦਾ ਧੰਨਵਾਦ ਕਰਦਿਆਂ ਇੱਥੋਂ ਵਿਦਾਇਗੀ ਲਈ।

LEAVE A REPLY

Please enter your comment!
Please enter your name here