ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1853 ਨਵੇਂ ਸੈਪਲ ਲੈਣ ਨਾਲ ਅਤੇ 1663 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 05 ਪਾਜੇਟਿਵ ਮਰੀਜ ਆਏ ਹਨ।ਉਨਾਂ ਦੱਸਿਆ ਕਿ ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਪਲਾਂ ਵਿੱਚੋ 37929 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2861 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 40790 ਹੋ ਗਏ ਹਨ।ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1119667 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 1079328 ਸੈਪਲ ਨੈਗਟਿਵ ਹਨ ।ਜਦ ਕਿ 4218 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 1093 ਹੈ। ਐਕਟਿਵ ਕੇਸਾ ਦੀ ਗਿਣਤੀ 39 ਹੈ, ਜਦਕਿ ਠੀਕ ਹੋਏ ਮਰੀਜਾਂ ਦੀ ਗਿਣਤੀ 39658 ਹੈ।
ਜ਼ਿਲ੍ਹੇ ਵਿੱਚ ਕੋਵਿਡ-19 ਦੇ 5 ਪਾਜੇਟਿਵ ਮਰੀਜ
Advertisements