ਜ਼ਿਲ੍ਹੇ ਵਿੱਚ ਕੋਵਿਡ-19 ਦੇ 5 ਪਾਜੇਟਿਵ ਮਰੀਜ 

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾਵਾਲੇ 1002 ਨਵੇਂ ਸੈਪਲ ਲੈਣ  ਨਾਲ ਅਤੇ 1392 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 05 ਪਾਜੇਟਿਵ ਮਰੀਜ ਆਏ ਹਨ। ਉਨਾਂ ਦੱਸਿਆ ਕਿ ਹੁਣ ਤੱਕ  ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ  ਜ਼ਿਲ੍ਹੇ ਦੇ ਸੈਪਲਾਂ ਵਿੱਚੋ 37933 ਹੈ  ਅਤੇ ਬਾਹਰਲੇ ਜ਼ਿਲਿਆਂ ਤੋਂ 2862 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 40795 ਹੋ ਗਏ ਹਨ।

Advertisements

 ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1120669 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 1080582 ਸੈਪਲ  ਨੈਗਟਿਵ ਹਨ ।ਜਦ ਕਿ 3962 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 1093 ਹੈ। ਐਕਟਿਵ ਕੇਸਾ ਦੀ ਗਿਣਤੀ  26 ਹੈ, ਜਦਕਿ ਠੀਕ ਹੋਏ ਮਰੀਜਾਂ ਦੀ ਗਿਣਤੀ 39676ਹੈ। 

LEAVE A REPLY

Please enter your comment!
Please enter your name here