12 ਮਾਰਚ ਤੱਕ ਮਨਾਇਆ ਜਾਵੇਗਾ ਵਿਸ਼ਵ ਕਾਲਾ ਮੋਤੀਆ ਹਫਤਾ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸਿਵਲ ਸਰਜਨ ਹੁਸ਼ਿਆਰਪੁਰ  ਦੇ ਦਿਸ਼ਾ ਨਿਰਦੇਸ਼ਾਂ ਹੇਠ ਸਿਵਲ ਹਸਪਤਾਲ  ਵਿਖੇ ਵਿਸ਼ਵ ਗਲੂਕੋਮਾ (ਕਾਲਾ ਮੋਤੀਆ) ਹਫਤਾ ਮਨਾਇਆ ਗਿਆ। ਇਸ ਮੌਕੇ ਡਾ. ਪਰਮਿੰਦਰ ਕੌਰ ਸਿਵਲ ਸਰਜਨ  ਨੇ ਦੱਸਿਆ ਕਿ ਭਾਰਤ ਵਿੱਚ ਕਈ ਲੱਖ ਲੋਕ ਕਾਲਾ ਮੋਤੀਆ ਤੋਂ ਪੀੜਤ ਹਨ ਅਤੇ ਇਸ ਦੇ ਬਰਾਬਰ ਜਾਂ ਇਸ ਤੋਂ ਜਿਆਦਾ ਸੰਖਿਆ ਵਿੱਚ ਲੋਕਾਂ ਨੂੰ ਇਹ ਪਤਾ ਹੀ ਨਹੀਂ ਹੈ ਕਿ ਉਨਾਂ ਨੂੰ ਇਹ ਸਮੱਸਿਆ ਹੈ। ਉਨ੍ਹਾਂ ਦੱਸਿਆ ਕਿ ਕਾਲਾ ਮੋਤੀਆ ਵਿੱਚ ਅੱਖ ਦੇ ਅੰਦਰ ਦਾ ਦਬਾਅ ਅੱਖ ਵਿੱਚ ਨਜ਼ਰ ਸਬੰਧੀ ਨਸਾਂ ਨੂੰ ਹਾਨੀ ਪਹੁੰਚਾਉਣ ਦਾ ਕਾਰਣ ਬਣਦੇ ਹੋਏ ਵਧਦਾ ਹੈ। ਨਜ਼ਰ ਲਗਾਤਾਰ ਘੱਟਦੀ ਰਹਿੰਦੀ ਹੈ ਅਤੇ ਜੇ ਇਸਦਾ ਇਲਾਜ ਨਹੀਂ ਕੀਤਾ ਜਾਂਦਾ ਹੈ ਤਾਂ ਕਾਲਾ ਮੋਤੀਆ ਨਾਲ ਅੰਨਾਪਣ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਕਾਲਾ ਮੋਤੀਆ ਤੋਂ ਪੀੜਤ ਹੋਣ ਦੇ ਲੱਛਣ ਇਹ ਹੋ ਸਕਦੇ ਹਨ ਕਿ ਮਰੀਜ ਦੀ ਆਸੇ ਪਾਸੇ ਦੀ ਨਜ਼ਰ ਹੋਲੀ ਹੋਲੀ ਘੱਟਦੀ ਹੈ, ਨਜ਼ਰ ਧੁੰਦਲੀ, ਅੱਖਾਂ ਦਰਦ ਦੇ ਨਾਲ ਸਿਰਪੀੜ, ਰੋਸ਼ਨੀ ਦੇ ਆਲੇ ਦੁਆਲੇ ਰੰਗੀਨ ਛੱਲੇ ਜਾਂ ਗੋਲੇ ਜਾਂ ਪੜਨ ਵਾਲੀ ਐਨਕ ਦੇ ਸ਼ੀਸਿਆਂ ਵਿੱਚ ਨਿਰੰਤਰ ਤਬਦੀਲੀ ਹੋ ਸਕਦੀ ਹੈ।  ਕਾਲਾ ਮੋਤੀਆ ਦਾ ਜਿਆਦਾ ਖਤਰਾ ਉਨਾਂ ਨੂੰ ਹੁੰਦਾ ਹੈ ਜੋ ਚਾਲੀ ਸਾਲ ਤੋਂ ਜਿਆਦਾ ਉਮਰ ਦੇ, ਜਿੰਨਾਂ ਦੇ ਪਰਿਵਾਰ ਵਿੱਚ ਕਿਸੇ ਨੂੰ ਕਾਲਾ ਮੋਤੀਆ ਹੋਵੇ, ਨੇੜੇ ਦੀ ਨਜ਼ਰ ਕਮਜੋਰ ਹੋਵੇ ਜਾਂ ਸ਼ੂਗਰ, ਹਾਈ ਬਲੱਡ ਪ੍ਰੈਸ਼ਰ ਤੇ ਥਾਇਰਾਈਡ ਹੋਵੇ।

Advertisements

ਡਾ ਸੰਤੋਖ ਰਾਮ  ਨੇ ਕਿਹਾ ਕਿ ਕਾਲਾ ਮੋਤੀਆ ਦੇ ਕਾਰਣ ਨਜ਼ਰ ਦੀ ਹਾਨੀ ਹੋਣ ਤੋਂ ਕਾਫੀ ਹੱਦ ਤੱਕ ਬਚਿਆ ਜਾ ਸਕਦਾ ਹੈ ਜੇ ਬਿਮਾਰੀ ਦੀ ਜਲਦ ਪਹਿਚਾਣ ਹੋ ਜਾਂਦੀ ਹੈ ਅਤੇ ਜਲਦ ਇਲਾਜ ਸ਼ੁਰੂ ਹੋ ਜਾਂਦਾ ਹੈ। ਉਨਾਂ ਕਿਹਾ ਕਿ ਜਿਆਦਾਤਰ ਮਾਮਲਿਆਂ ਵਿੱਚ ਲਗਾਤਾਰ ਜਾਂਚ ਕਰਵਾਉਣ ਨਾਲ ਹੀ ਪਤਾ ਲਗਾਇਆ ਜਾਂਦਾ ਹੈ।ਉਨ੍ਹਾਂ ਦਸਿਆ ਕਿ ਇਸ ਹਫਤੇ ਦੌਰਾਨ  ਸਿਹਤ ਸੰਸਥਾਵਾਂ ਤੇ ਜਾਗਰੂਕਤਾ ਕੈਂਪ ਅਤੇ ਜਾਂਚ ਕੈਂਪ ਲਗਾਏ ਜਾਣਗੇ। ਇਸ ਮੌਕੇ ਤੇ ਸਹਾਦੲਕ ਸਿਵਲ ਸਰਜਨ ਡਾ. ਪਵਨ ਕੁਮਾਰ, ਐਸ.ਐਮ.ਓ. ਸਿਵਲ ਹਸਪਤਾਲ ਡਾ. ਜ਼ਸਵਿੰਦਰ ਸਿੰਘ, ਡਾ. ਮਨਪ੍ਰੀਤ ਕੌਰ, ਡਾ. ਮਨਦੀਪ ਕੌਰ, ਸੰਜੀਵ ਲੂਥਰਾ, ਰਮਨੀਕ ਕੌਰ, ਸੁਰਿੰਦਰ ਸਿੰਘ, ਸੁਖਦੇਵ ਸਿੰਘ ਆਦਿ ਹਾਜਰ ਸਨ।

LEAVE A REPLY

Please enter your comment!
Please enter your name here