ਡਿਪਟੀ ਕਮਿਸ਼ਨਰ ਵੱਲੋਂ 16 ਸਾਲਾ ਲੜਕੇ ਦੇ ਇਲਾਜ ਲਈ ਪਰਿਵਾਰ ਨੂੰ 50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ

ਜਲੰਧਰ (ਦ ਸਟੈਲਰ ਨਿਊਜ਼)। ਅਧਰੰਗ ਤੋਂ ਬਾਅਦ ਇਲਾਜ ਲਈ ਪੀ.ਜੀ.ਆਈ. ਚੰਡੀਗੜ੍ਹ ਵਿਖੇ ਦਾਖ਼ਲ 16 ਸਾਲਾ ਲੜਕੇ ਦੇ ਪਰਿਵਾਰ ਦੀ ਮਦਦ ਲਈ ਅੱਗੇ ਆਉਂਦਿਆਂ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਵੱਲੋਂ ਬੀਮਾਰ ਨੌਜਵਾਨ ਦੇ ਇਲਾਜ ਲਈ 50,000 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਸਕੱਤਰ ਰੈੱਡ ਕਰਾਸ ਜਲੰਧਰ ਇੰਦਰਦੇਵ ਸਿੰਘ ਨੇ ਪਿੰਡ ਢੱਡਾ, ਫਿਲੌਰ ਵਿਖੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੇ ਰੈੱਡ ਕਰਾਸ ਸੁਸਾਇਟੀ ਜਲੰਧਰ ਵੱਲੋਂ 25-25 ਹਜ਼ਾਰ ਰੁਪਏ ਦੇ ਦੋ ਚੈੱਕ ਪੀੜਤ ਪਰਿਵਾਰ ਨੂੰ ਸੌਂਪੇ।

Advertisements

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਕਿ ਜਲੰਧਰ ਜ਼ਿਲ੍ਹੇ ਦੇ 16 ਸਾਲਾ ਲੜਕੇ ਮੋਹਿਤ ਨੂੰ 13 ਫਰਵਰੀ ਨੂੰ ਅਧਰੰਗ ਦਾ ਦੌਰਾ ਪੈਣ ਤੋਂ ਬਾਅਦ ਇਲਾਜ ਲਈ ਪੀ.ਜੀ.ਆਈ. ਚੰਡੀਗੜ੍ਹ ਵਿਖੇ ਦਾਖ਼ਲ ਕਰਵਾਇਆ ਗਿਆ, ਜਿਸ ਦੇ ਪਰਿਵਾਰ ਦੀ ਹਾਲਤ ਆਰਥਿਕ ਪੱਖੋਂ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਔਖੀ ਘੜੀ ਵਿੱਚ ਇਸ ਪਰਿਵਾਰ ਦੀ ਆਰਥਿਕ ਸਹਾਇਤਾ ਕਰਨ ਲਈ ਇਹ ਉਪਰਾਲਾ ਕੀਤਾ ਗਿਆ। ਘਨਸ਼ਿਆਮ ਥੋਰੀ ਨੇ ਸਮਾਜ ਦੇ ਕਮਜ਼ੋਰ ਵਰਗਾਂ ਦੀ ਸਹਾਇਤਾ ਲਈ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪਰਿਵਾਰ ਨੂੰ ਭਵਿੱਖ ਵਿੱਚ ਵੀ ਹਰ ਸੰਭਵ ਮਦਦ ਪ੍ਰਦਾਨ ਕਰਨ ਦਾ ਭਰੋਸਾ ਦਿਵਾਇਆ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦਾ ਆਰਥਿਕ ਬੋਝ ਨਾ ਝੱਲਣਾ ਪਵੇ।

LEAVE A REPLY

Please enter your comment!
Please enter your name here