ਕੌਮਾਂਤਰੀ ਮਹਿਲਾ ਦਿਵਸ ’ਤੇ ਕਰਵਾਇਆ ਗਿਆ ਸੈਮੀਨਾਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜਿਲ੍ਹਾ ਪੁਲਿਸ ਹੁਸ਼ਿਆਰਪੁਰ ਵਲੋਂ ਪੁਲਿਸ ਲਾਈਨ ਵਿਖੇ ਅੰਤਰ ਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ ਜਿਸ ਵਿਚ ਸਵੇਤਾ ਨਿੰਬਾਲੇ ਪਤਨੀ ਧਰੁਮਨ ਐਚ. ਨਿੰਬਾਲੇ ਐਸ.ਐਸ.ਪੀ. ਹੁਸ਼ਿਆਰਪੁਰ, ਉਪ ਪੁਲਿਸ ਕਪਤਾਨ (ਹੈਡਕੁਆਟਰ) ਨਵਨੀਤ ਕੌਰ ਗਿੱਲ ਦੀ ਅਗਵਾਈ ਹੇਠ ਪੁਲਿਸ ਮਹਿਲਾ ਕਰਮਚਾਰੀਆਂ ਦਾ ਇਕੱਠ ਕੀਤਾ ਗਿਆ। ਇਸ ਮੌਕੇ ਮਾਹਵਾਰੀ ਤੋਂ ਹੋਣ ਵਾਲੀਆਂ ਮਹਿਲਾਵਾਂ ਦੀਆਂ ਬੀਮਾਰੀਆਂ ਤੋਂ ਮੁਕਤੀ ਦੇ ਪ੍ਰਤੀਕ ਵੱਖ-ਵੱਖ ਰੰਗਾਂ ਦੇ ਗੁਬਾਰੇ ਹਵਾ ਵਿਚ ਉਡਾਏ ਗਏ। ਪੁਲਿਸ ਮਹਿਲਾ ਕਰਮਚਾਰੀਆਂ ਨਾਲ ਉਨ੍ਹਾਂ ਦੇ ਰੋਗਾਂ ਕਰਕੇ ਜਿੰਦਗੀ ਵਿਚ ਆਉਣ ਵਾਲੀਆਂ ਸਿਹਤ ਸਬੰਧੀ ਦੁੱਖ-ਤਕਲੀਫ਼ਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।

Advertisements

ਸਵੇਤਾ ਨਿੰਬਾਲੇ ਵਲੋਂ ਆਪਣੇ ਸੰਬੋਧਨ ਦੌਰਾਨ ਮਹਿਲਾਵਾਂ ਨੂੰ ਆਪਣੀ ਸਿਹਤ ਸਬੰਧੀ ਆਉਣ ਵਾਲੀਆਂ ਸਮੱਸਿਆਵਾਂ ਬਾਰੇ ਅਤੇ ਖੁਦ ਨੂੰ ਤੰਦਰੁਸਤ ਰੱਖਣ ਤੇ ਬੀਮਾਰੀਆਂ ਤੋਂ ਬਚਣ ਬਾਰੇ ਜਾਗਰੂਕ ਕੀਤਾ ਗਿਆ। ਇਨ੍ਹਾਂ ਬੀਮਾਰੀਆਂ ਤੋਂ ਆਪਣਾ ਬਚਾਓ ਕਰਕੇ ਕਿਵੇਂ ਤੰਦਰੁਸਤ ਰਹਿ ਸਕਦੇ ਹਾਂ, ਕਿਹੜੇ-ਕਿਹੜੇ ਢੰਗ ਤਰੀਕੇ ਅਪਨਾ ਕੇ ਖੁਦ ਨੂੰ ਅਤੇ ਆਪਣੇ ਪਰਿਵਾਰ ਨੂੰ ਫਿੱਟ ਰੱਖ ਸਕਦੇ ਹਾਂ, ਬਾਰੇ ਵਿਸਥਾਰ ਨਾਲ ਜਾਗਰੂਕ ਕੀਤਾ ਗਿਆ। ਇਹ ਵੀ ਜ਼ਿਕਰ ਕੀਤਾ ਗਿਆ ਕਿ ਜੇਕਰ ਖੁਦ ਨੂੰ ਤੰਦਰੁਸਤ ਰੱਖਾਂਗੇ ਤਾਂ ਹੀ ਤੰਦਰੁਸਤ ਸਮਾਜ ਦੀ ਸਿਰਜਣਾ ਹੋ ਸਕਦੀ ਹੈ ਅਤੇ ਬੀਮਾਰੀਆਂ ਤੋਂ ਬਚਿਆ ਜਾ ਸਕਦਾ ਹੈ।

LEAVE A REPLY

Please enter your comment!
Please enter your name here