ਸ਼੍ਰੋਮਣੀ ਕਮੇਟੀ ਸ਼੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੇਠ ਬੰਦੀ ਸਿੰਘਾਂ ਦੀ ਰਿਹਾਈ ਲਈ ਜਨਤਕ ਲਹਿਰ ਅਰੰਭੇ: ਭਾਈ ਗਰੇਵਾਲ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਸਿੱਖਾਂ ਦੇ ਹੱਕਾਂ ਦੀ ਲੜਾਈ ਲੜਦਿਆਂ ਮਹਾਨ ਯੋਧਿਆਂ ਦੀ ਅਗਵਾਈ ਵਿੱਚ ਬੀਤੇ 37 ਸਾਲਾਂ ਤੋ8 ਬਹੁਤ ਸਾਰੇ ਸੰਘਰਸ਼ੀ ਯੋਧੇ ਦੇਸ਼ ਦੀਆਂ ਵੱਖ-ਵੱਖ ਕਾਲ ਕੋਠੜੀਆਂ ਵਿੱਚ ਬੰਦ ਹਨ, ਜਿੰਨ੍ਹਾਂ ਦੀ ਰਿਹਾਈ ਲਈ ਸਮੇਂ-ਸਮੇਂ ਸਿਰ ਸਿੱਖਾਂ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਸਮੇਤ ਵੱਖ-ਵੱਖ ਪੰਥਕ ਜਥੇਬੰਦੀਆਂ ਆਵਾਜ ਬੁਲੰਦ ਕਰਦੀਆਂ ਰਹੀਆਂ ਹਨ, ਜਿਨ੍ਹਾਂ ਦੇ ਦਬਾਅ ਹੇਠ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਜਨਮ ਸ਼ਤਾਬਦੀ ‘ਤੇ ਇਨ੍ਹਾਂ ਬੰਦੀ ਸਿੱਖਾਂ ਦੀ ਰਿਹਾਈ ਲਈ ਦੇਸ਼ ਦੀ ਸਰਕਾਰ ਵੱਲੋ ਐਲਾਨ ਕੀਤੇ ਗਏ ਸਨ, ਪਰ ਅੱਜ ਵੀ ਵੱਖ-ਵੱਖ ਸੂਬਿਆਂ ਦੀਆਂ ਸਰਕਾਰਾਂ ਵੱਲੋਂ ਇਹ ਫੈਸਲਾ ਅਮਲ ਵਿੱਚ ਨਹੀ ਲਿਆਂਦਾ ਗਿਆ, ਜਿਸ ਨਾਲ ਕੌਮ ਵਿੱਚ ਬੇਚੈਨੀ ਦਾ ਮਹੌਲ ਪਾਇਆ ਜਾ ਰਿਹਾ ਹੈ। ਇਸ ਲਈ ਸਿੱਖ ਸਟੂਡੈਂਟਸ ਫੈਡਰੇਸ਼ਨ ਇਹ ਮਹਿਸੂਸ ਕਰਦੀ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜੋ ਕਿ ਸਿੱਖਾਂ ਦੀ ਚੁਣੀ ਹੋਈ ਸਿਰਮੌਰ ਸੰਸਥਾ ਹੈ, ਜਿਸ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਇਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਜਨਤਕ ਲਹਿਰ ਅੰਰਭਣੀ ਚਾਹੀਦੀ ਹੈ।

Advertisements

ਇਨ੍ਹਾਂ ਸ਼ਬਦਾਂ ਦਾ ਪਰਗਟਾਵਾ ਭਾਈ ਗੁਰਚਰਨ ਸਿੰਘ ਗਰੇਵਾਲ ਮੁੱਖ ਸੇਵਾਦਾਰ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਪਿੰਡ ਸੈਦਾਂ ਰੁਹੈਲਾ ਵਿਖੇ ਫੈਡਰੇਸ਼ਨ ਆਗੂ ਮਲਕੀਤ ਸਿੰਘ ਦੇ ਨਿਵਾਸ ਸਥਾਨ ’ਤੇ ਇੱਕ ਧਾਰਮਿਕ ਸਮਾਗਮ ਹਾਜਰੀ ਭਰਨ ਸਮੇਂ ਕੀਤਾ। ਭਾਈ ਗਰੇਵਾਲ ਨੇ ਕਿਹਾ ਕਿ ਭਾਵੇ ਬੀਤੇ ਕੱਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋ ਅੰਤ੍ਰਿੰਗ ਕਮੇਟੀ ਦੀ ਮੀਟਿੰਗ ’ਚ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਮਿਲਣ ਦਾ ਪ੍ਰੋਗਰਾਮ ਉਲੀਕਿਆ ਹੈ ਪਰ ਅੱਜ ਸਮੇਂ ਦੇ ਹਲਾਤਾਂ ਦੇ ਮੱਦੇਨਜ਼ਰ ਇਸ ਗੰਭੀਰ ਕਾਰਜ ਲਈ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਸੰਗਤਾਂ ਦਾ ਸਹਿਯੋਗ ਹੋਣਾ ਵੀ ਬਹੁਤ ਜਰੂਰੀ ਹੈ, ਜਿਸ ਨਾਲ ਹਾਕਮ ਧਿਰਾਂ ਤੋਂ ਫੈਸਲੇ ਕਰਵਾ ਇਨ੍ਹਾਂ ਸਿੰਘਾਂ ਦੀ ਰਿਹਾਈ ਕਰਵਾਈ ਜਾ ਸਕੇ। ਇਸ ਮੌਕੇ ਫੈਡਰੇਸ਼ਨ ਦੇ ਜਨਰਲ ਸਕੱਤਰ ਦਿਲਬਾਗ ਸਿੰਘ ਵਿਰਕ, ਗੁਰਨਾਮ ਸਿੰਘ ਸੈਦਾਂ ਰੁਹੈਲਾ, ਜਥੇਦਾਰ ਅਜੀਤ ਸਿੰਘ, ਫੈਡਰੇਸ਼ਨ ਆਗੂ ਗੁਰਪ੍ਰੀਤ ਸਿੰਘ ਢਿੱਲੋਂ, ਗੁਰਜੀਤ ਸਿੰਘ, ਜਤਿੰਦਰਪਾਲ ਸਿੰਘ, ਗੁਰਵਿੰਦਰ ਸਿੰਘ ਅਤੇ ਹਰਪ੍ਰੀਤ ਸਿੰਘ ਆਦਿ ਆਗੂ ਹਾਜ਼ਰ ਸਨ।

LEAVE A REPLY

Please enter your comment!
Please enter your name here