ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਕੋਵਿਡ-19 ਦੇ 6 ਨਵੇਂ ਪਾਜੇਟਿਵ ਮਰੀਜ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਕੋਵਿਡ-19 ਦੇ 6 ਨਵੇਂ ਪਾਜੇਟਿਵ ਮਰੀਜ ਮਿਲੇ ਹਨ। ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1657 ਨਵੇਂ ਸੈਂਪਲ ਲੈਣ ਨਾਲ ਅਤੇ 1613 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 6 ਪਾਜੇਟਿਵ ਮਰੀਜ ਆਏ ਹਨ। ਉਨਾਂ ਦੱਸਿਆ ਕਿ ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਪਲਾਂ ਵਿੱਚੋ 37941 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2862 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 40803 ਹੋ ਗਏ ਹਨ।

Advertisements

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1125139 ਹੈ ਤੇ ਲੈਬ ਤੋ ਪ੍ਰਾਪਤ ਰਿਪੋਰਟਾਂ ਅਨੁਸਾਰ , 1084511 ਸੈਂਪਲ ਨੈਗਟਿਵ ਹਨ। ਜਦ ਕਿ 4495 ਸੈਂਪਲਾਂ ਦੀ ਰਿਪਰੋਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 1094 ਹੈ। ਐਕਟਿਵ ਕੇਸਾਂ ਦੀ ਗਿਣਤੀ 25 ਹੈ, ਜਦਕਿ ਠੀਕ ਹੋਏ ਮਰੀਜਾਂ ਦੀ ਗਿਣਤੀ 39684 ਹੈ।

LEAVE A REPLY

Please enter your comment!
Please enter your name here