ਨਵਜੋਤ ਸਿੰਘ ਸਿੱਧੂ ਨੇ ਆਮ ਆਦਮੀ ਪਾਰਟੀ ਨੂੰ ਦਿੱਤੀ ਵਧਾਈ, ਕਿਹਾ-ਲੋਕਾਂ ਦੀ ਆਵਾਜ਼, ਰੱਬ ਦੀ ਆਵਾਜ਼….

ਚੰਡੀਗੜ੍ਹ ( ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਆਮ ਆਦਮੀ ਪਾਰਟੀ ਨੂੰ ਵਧਾਈ ਦਿੱਤੀ ਗਈ ਹੈ। ਉਨ੍ਹਾਂ ਟਵੀਟ ਕਰਕੇ ਆਪ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਲਿਖਿਆ ਹੈ-ਲੋਕਾਂ ਦੀ ਆਵਾਜ਼, ਰੱਬ ਦੀ ਆਵਾਜ਼.. ਦੱਸ ਦਈਏ ਕਿ ਪੰਜਾਬ ਵਿਚ ਆਪ ਦੀ ਇਕਪਾਸੜ ਜਿੱਤ ਨਜ਼ਰ ਆ ਰਹੀ ਹੈ। ਆਪ 100 ਦੇ ਅੰਕੜੇ ਵੱਲ ਵਧ ਰਹੀ ਹੈ। ਦੱਸ ਦਈਏ ਕਿ ਸਿੱਧੂ ਕਾਂਗਰਸ ਦੇ ਅੰਮ੍ਰਿਤਸਰ ਤੋਂ ਉਮੀਦਵਾਰ ਹਨ। ਇਸ ਸਮੇਂ ਉਹ ਹਾਰਦੇ ਨਜ਼ਰ ਆ ਰਹੇ ਹਨ। ਇਥੋਂ ਆਪ ਦੇ ਉਮੀਦਵਾਰ ਅੱਗੇ ਹਨ। ਪੰਜਾਬ ਵਿਚ ਆਪ ਦੀ ਸਰਕਾਰ ਬਣਨੀ ਹੁਣ ਤੈਅ ਹਨ। ਇਸ ਲਈ ਨਵਜੋਤ ਸਿੰਘ ਸਿੱਧੂ ਵੱਲੋਂ ਆਮ ਆਦਮੀ ਪਾਰਟੀ ਨੂੰ ਵਧਾਈ ਦਿੱਤੀ ਗਈ ਹੈ। ਉਨ੍ਹਾਂ ਟਵੀਟ ਕਰਕੇ ਆਪ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਲਿਖਿਆ ਹੈ-ਲੋਕਾਂ ਦੀ ਆਵਾਜ਼, ਰੱਬ ਦੀ ਆਵਾਜ਼.. ਕਾਂਗਰਸ ਚੋਣਾਂ ਵਿਚ ਵੱਡੀ ਹਾਰ ਵੱਲ ਵਧ ਰਹੀ ਹੈ।

Advertisements

ਗਿੱਦੜਬਾਹਾ ਤੋਂ ਕਾਂਗਰਸ ਦੇ ਉਮੀਦਵਾਰ ਰਾਜਾ ਵੜਿੰਗ ਚੋਣ ਹਾਰ ਗਏ ਹਨ। ਇਥੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੀ ਜਿੱਤ ਹੋਈ ਹੈ। ਪਟਿਆਲਾ ਤੋਂ ਕੈਪਟਨ ਅਮਰਿੰਦਰ ਸਿੰਘ ਚੋਣ ਹਾਰ ਗਏ ਹਨ। ਇਸੇ ਤਰ੍ਹਾਂ ਸੁਨਾਮ ਤੋਂ ਆਪ ਉਮੀਦਵਾਰ ਅਮਨ ਅਰੋੜਾ ਨੇ ਜਿੱਤ ਹਾਸਲ ਕੀਤੀ ਹੈ। ਕਾਂਗਰਸ ਦੇ ਰਾਣਾ ਗੁਰਜੀਤ ਨੇ ਕਪੂਰਥਲਾ ਸੀਟ ਜਿੱਤ ਲਈ ਹੈ। ਇਸੇ ਤਰ੍ਹਾਂ ਭਾਜਪਾ ਦੇ ਉਮੀਦਵਾਰ ਅਸ਼ਵਨੀ ਸ਼ਰਮਾ ਨੇ ਪਠਾਨਕੋਟ ਤੋਂ ਜਿੱਤ ਹਾਸਲ ਕੀਤੀ ਹੈ। ਪੰਜਾਬ ਵਿਧਾਨ ਸਭਾ ਦੇ ਵੋਟਾਂ ਦੀ ਗਿਣਤੀ ਦੇ ਤਾਜ਼ਾ ਰੁਝਾਨ ਵਿੱਚ ਜਲਾਲਾਬਾਦ ਤੋਂ ਸੁਖਬੀਰ ਸਿੰਘ ਬਾਦਲ, ਅੰਮ੍ਰਿਤਸਰ ਪੂਰਬੀ ਤੋਂ ਕਾਂਗਰਸ ਦੇ ਨਵਜੋਤ ਸਿੰਘ ਸਿੱਧੂ ਪਿੱਛੇ ਚੱਲ ਰਹੇ ਹਨ। ਭਦੌੜ ਤੇ ਚਮਕੌਰ ਸਾਹਿਬ ਤੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਿੱਛੇ ਹਨ। ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ’ਤੇ ਚੋਣਾਂ ਦੇ ਰੁਝਾਨ ਵਿੱਚ ਆਪ 89, ਕਾਂਗਰਸ 15, ਭਾਜਪਾ 3 ਤੇ ਸ਼੍ਰੋਮਣੀ ਅਕਾਲੀ ਦਲ 9 ਸੀਟਾਂ ’ਤੇ ਅੱਗੇ ਚੱਲ ਰਹੇ ਹਨ।

LEAVE A REPLY

Please enter your comment!
Please enter your name here