ਮੈਂ ਲੋਕਾਂ ਦੇ ਫੈਸਲੇ ਨੂੰ ਪੂਰੀ ਨਿਮਰਤਾ ਨਾਲ ਸਵੀਕਾਰ ਕਰਦਾ ਹਾਂ, ਆਪ ਤੇ ਮਾਨ ਨੂੰ ਵਧਾਈਆਂ: ਕੈਪਟਨ

ਚੰਡੀਗੜ੍ਹ ( ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਮ ਆਦਮੀ ਪਾਰਟੀ ਨੂੰ ਵਿਧਾਨ ਸਭਾ ਚੋਣਾਂ ਵਿਚ ਵੱਡੀ ਜਿੱਤ ਦੀਆਂ ਵਧਾਈਆਂ ਦਿੰਦੇ ਹੋਏ ਆਖਿਆ ਹੈ ਕਿ ਮੈਂ ਲੋਕਾਂ ਦੇ ਫੈਸਲੇ ਨੂੰ ਪੂਰੀ ਨਿਮਰਤਾ ਨਾਲ ਸਵੀਕਾਰ ਕਰਦਾ ਹਾਂ।’ ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਜਿੱਤ ਹੋਈ ਹੈ। ਪੰਜਾਬੀਆਂ ਨੇ ਫਿਰਕੂ ਅਤੇ ਜਾਤ-ਪਾਤ ਤੋਂ ਉੱਪਰ ਉੱਠ ਕੇ ਅਤੇ ਵੋਟਾਂ ਪਾ ਕੇ ਪੰਜਾਬੀਅਤ ਦੀ ਅਸਲੀ ਭਾਵਨਾ ਦਾ ਸਬੂਤ ਦਿੱਤਾ ਹੈ। ਆਮ ਆਦਮੀ ਪਾਰਟੀ ਤੇ ਭਗਵੰਤ ਮਾਨ ਨੂੰ ਵਧਾਈਆਂ। ਦੱਸ ਦਈਏ ਕਿ ਕੈਪਟਨ ਨੇ ਕਾਂਗਰਸ ਤੋਂ ਵੱਖ ਹੋ ਕੇ ਆਪਣੀ ਨਵੀਂ ਪਾਰਟੀ ਬਣਾਈ ਸੀ ਤੇ ਪਟਿਆਲਾ ਸ਼ਹਿਰੀ ਤੋਂ ਚੋਣ ਲੜੇ ਸਨ ਪਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੋਂ ਹਾਰ ਗਏ ਹਨ।

Advertisements

ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਜਿੱਤ ਹਾਸਲ ਕਰ ਲਈ ਹੈ। ਧੂਰੀ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਭਗਵੰਤ ਮਾਨ ਨੇ ਜਿੱਤ ਦਰਜ ਕੀਤੀ ਹੈ। ਆਮ ਆਦਮੀ ਪਾਰਟੀ ਵੱਲੋਂ ਭਗਵੰਤ ਮਾਨ ਦਾ ਨਾਂ ਮੁੱਖ ਮੰਤਰੀ ਵਜੋਂ ਰੱਖਿਆ ਗਿਆ ਸੀ, ਜਿਸ ਨੂੰ ਲੋਕਾਂ ਨੇ ਪ੍ਰਵਾਨ ਕਰ ਲਿਆ ਹੈ। ਸ਼੍ਰੋਮਣੀ ਅਕਾਲੀ ਦਲ ਨੇ ਪ੍ਰਕਾਸ਼ ਚੰਦਰ ਗਰਗ ਅਤੇ ਭਾਜਪਾ ਨੇ ਰਣਦੀਪ ਸਿੰਘ ਨੂੰ ਮੈਦਾਨ ਵਿਚ ਉਤਾਰਿਆ ਸੀ।

LEAVE A REPLY

Please enter your comment!
Please enter your name here