ਮਾਨ ਦੇ ਪੰਜਾਬੀਆਂ ਲਈ ਵੱਡੇ ਐਲਾਨ, ਸਰਕਾਰੀ ਦਫਤਰਾਂ ਵਿਚ ਸ਼ਹੀਦ ਭਗਤ ਸਿੰਘ ਤੇ ਬਾਬਾ ਸਾਹਿਬ ਅੰਬੇਦਕਰ ਦੀਆਂ ਲੱਗਣਗੀਆਂ ਤਸਵੀਰਾਂ

ਚੰਡੀਗੜ੍ਹ ( ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਆਮ ਆਦਮੀ ਪਾਰਟੀ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਵੱਡੀ ਜਿੱਤ ਵੱਲ ਵਧ ਰਹੀ ਹੈ। ਪਾਰਟੀ ਦੀ ਜਿੱਤ ਤੇ ਭਗਵੰਤ ਮਾਨ ਦਾ ਮੁੱਖ ਮੰਤਰੀ ਬਣਦਾ ਤੈਅ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਖਟਕੜ ਕਲਾਂ ਵਿੱਚ ਸਹੁੰ ਚੁੱਕੇਗੀ। ਉਨ੍ਹਾਂ ਕਿਹਾ ਕਿ ਸਹੁੰ ਚੁੱਕ ਸਮਾਗਮ ਦੀ ਤਰੀਕ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ।

Advertisements

ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਹੁਣ ਸਰਕਾਰੀ ਦਫਤਰਾਂ ਵਿਚ ਮੁੱਖ ਮੰਤਰੀ ਦੀ ਫੋਟੋ ਨਹੀਂ ਲੱਗੇਗੀ। ਸਰਕਾਰੀ ਦਫਤਰਾਂ ਵਿਚ ਸ਼ਹੀਦ ਭਗਤ ਸਿੰਘ ਤੇ ਬਾਬਾ ਸਾਹਿਬ ਅੰਬੇਦਕਰ ਦੀਆਂ ਤਸਵੀਰਾਂ ਲਾਈਆਂ ਜਾਣਗੀਆਂ। ਐਲਾਨ ਕੀਤਾ ਹੈ ਕਿ ਹੁਣ ਆਮ ਲੋਕਾਂ ਦੀ ਸਰਕਾਰ ਆਈ ਹੈ। ਆਮ ਲੋਕਾਂ ਦੀ ਗੱਲ ਸੁਣੀ ਜਾਵੇਗੀ। ਸਰਕਾਰ ਦਫਤਰਾਂ ਵਿਚ ਧੱਕੇਸ਼ਾਹੀ ਨਹੀਂ ਚੱਲੇਗੀ। ਲੋਕਾਂ ਦੇ ਕੰਮ ਹੋਣਗੇ। ਸਰਕਾਰ ਦੇ ਪਹਿਲੇ ਮਹੀਨੇ ਵਿਚ ਸਭ ਨਜ਼ਰ ਆਉਣ ਲੱਗੇਗਾ। ਇਸ ਸਮੇਂ ਉਨ੍ਹਾਂ ਦੇ ਮਾਤਾ ਜੀ ਵੀ ਲੋਕਾਂ ਦਾ ਧੰਨਵਾਦ ਕਰਨ ਲਈ ਆਏ। ਉਨ੍ਹਾਂ ਲੋਕਾਂ ਨੂੰ ਭਰੋਸਾ ਦਵਾਇਆ ਕਿ ਹੁਣ ਸਰਕਾਰ ਉਹ (ਲੋਕ) ਚਲਾਉਣਗੇ।

LEAVE A REPLY

Please enter your comment!
Please enter your name here