
ਚੰਡੀਗੜ੍ਹ ( ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ। ਉਸ ਮਗਰੋਂ ਪੰਜਾਬ ਦੀ ਸਿਆਸਤ ਵਿੱਚ ਕਾਫੀ ਗਹਿਮਾਗਹਿਮੀ ਰਹੀ। ਨਵਜੋਤ ਸਿੰਘ ਸਿੱਧੂ ਨੇ ਆਪਣਾ ਅਸਤੀਫਾ ਟਵੀਟ ਰਾਹੀਂ ਸਾਂਝਾ ਕੀਤਾ ਹੈ।

ਨਵਜੋਤ ਸਿੱਧੂ ਨੇ ਆਪਣੀ ਚਿੱਠੀ ਵਿੱਚ ਕਿਹਾ, “ਕਿਸੇ ਵਿਅਕਤੀ ਦੇ ਕਿਰਦਾਰ ਡਿੱਗਣ ਦੀ ਸ਼ੁਰੂਆਤ ਸਮਝੌਤਾ ਕਰਨ ਤੋਂ ਹੁੰਦੀ ਹੈ। ਮੈਂ ਪੰਜਾਬ ਦੇ ਭਵਿੱਖ ਤੇ ਪੰਜਾਬ ਦੀ ਭਲਾਈ ਦੇ ਏਜੰਡੇ ਨਾਲ ਕਦੇ ਵੀ ਸਮਝੌਤਾ ਨਹੀਂ ਕਰ ਸਕਦਾ ਹਾਂ।” “ਇਸ ਲਈ ਮੈਂ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਰਿਹਾ ਹਾਂ। ਮੈਂ ਕਾਂਗਰਸ ਦੀ ਸੇਵਾ ਕਰਦਾ ਰਹਾਂਗਾ।”












