ਭਗਵੰਤ ਮਾਨ ਨੇ ਕੀਤਾ ਪੰਜਾਬੀਆਂ ਦਾ ਧੰਨਵਾਦ, ਖਟਕੜਕਲਾਂ ਚ ਚੁੱਕਣਗੇ ਸਹੁੰ

ਚੰਡੀਗੜ੍ਹ ( ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਸੰਗਰੂਰ ਵਿੱਚ ਆਮ ਆਦਮੀ ਪਾਰਟੀ ਦੇ ਸੀਐਮ ਉਮੀਦਵਾਰ ਭਗਵੰਤ ਮਾਨ ਨੇ ਵੱਡੀ ਜਿੱਤ ਹਾਸਲ ਕੀਤੀ। ਧੂਰੀ ਸੀਟ ਤੋਂ ਜਿੱਤ ਦਰਜ ਕਰਨ ਤੋਂ ਬਾਅਦ ਸੰਬੋਧਨ ਕਰਦੇ ਹੋਏ ਭਗਵੰਤ ਮਾਨ ਨੇ ਪੰਜਾਬੀਆਂ ਦਾ ਧੰਨਵਾਦ ਕੀਤਾ । ਇਸ ਦੌਰਾਨ ਉਹਨਾਂ ਆਪ ਦੀ ਸਰਕਾਰ ਦੇ ਮੰਤਰੀ ਰਾਜਭਵਨ ਚ ਨਹੀਂ ਬਲਕਿ ਖਟਕੜਕਲਾਂ ਚ ਸਹੁੰ ਚੁੱਕਣਗੇ। ਉਹਨਾਂ ਕਿਹਾ ਕਿ ਕਿਸੇ ਵੀ ਦਫਤਰ ਚ ਆਗੂਆਂ ਦੀ ਫੋਟੋ ਨਹੀਂ ਲੱਗੇਗੀ, ਬਲਕਿ ਭਗਤ ਸਿੰਘ ਅਤੇ ਬਾਬਾ ਸਾਹਿਬ ਦੀਆਂ ਫੋਟੋਆਂ ਲੱਗਣਗੀਆਂ।

Advertisements

ਪਾਰਟੀ ਵਰਕਰਾਂ ਨਾਲ ਜਿੱਤ ਦਾ ਜਸ਼ਨ ਮਨਾਉਂਦੇ ਹੋਏ ਭਗਵੰਤ ਮਾਨ ਭਾਵੁਕ ਹੋ ਕੇ ਆਪਣੀ ਮਾਂ ਨੂੰ ਜੱਫੀ ਪਾਉਂਦੇ ਵੀ ਨਜ਼ਰ ਆਏ। ਆਮ ਆਦਮੀ ਪਾਰਟੀ ਵੱਲੋਂ ਭਗਵੰਤ ਮਾਨ ਦਾ ਨਾਂ ਮੁੱਖ ਮੰਤਰੀ ਵਜੋਂ ਰੱਖਿਆ ਗਿਆ ਸੀ, ਜਿਸ ਨੂੰ ਲੋਕਾਂ ਨੇ ਪ੍ਰਵਾਨ ਕਰ ਲਿਆ ਹੈ।

LEAVE A REPLY

Please enter your comment!
Please enter your name here