ਜ਼ਿਲ੍ਹੇ ਵਿੱਚ ਕੋਵਿਡ-19 ਦੇ  0 ਪਾਜੇਟਿਵ ਮਰੀਜ ਅਤੇ 1  ਮੌਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1393 ਨਵੇਂ ਸੈਪਲ ਲੈਣ ਨਾਲ ਅਤੇ 1460 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 0 ਪਾਜੇਟਿਵ ਮਰੀਜ ਆਏ ਹਨ ਅਤੇ 1 ਮੌਤ ਹੋਈ ਹੈ। ਉਨਾਂ ਦੱਸਿਆ ਕਿ ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਪਲਾਂ ਵਿੱਚੋ 37941 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2862 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 40803 ਹੋ ਗਏ ਹਨ ।

Advertisements

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 11226532 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 1085971 ਸੈਪਲ ਨੈਗਟਿਵ ਹਨ । ਜਦ ਕਿ 4428 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 1095 ਹੈ । ਐਕਟਿਵ ਕੇਸਾ ਦੀ ਗਿਣਤੀ 24 ਹੈ, ਜਦਕਿ ਠੀਕ ਹੋਏ ਮਰੀਜਾਂ ਦੀ ਗਿਣਤੀ 39864 ਹੈ।

LEAVE A REPLY

Please enter your comment!
Please enter your name here